50 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਤਸਕਰ ਗ੍ਰਿਫ਼ਤਾਰ
ਦਸਮੇਸ਼ ਨਗਰ ’ਚ 50 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਤਸਕਰ ਗ੍ਰਿਫ਼ਤਾਰ
Publish Date: Mon, 12 Jan 2026 08:04 PM (IST)
Updated Date: Mon, 12 Jan 2026 08:06 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਭਾਰਗੋ ਕੈਂਪ ਥਾਣੇ ਦੀ ਪੁਲਿਸ ਟੀਮ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 50 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ। ਮੁਲਜ਼ਮ ਦੀ ਪਛਾਣ ਰਮਨ ਕੁਮਾਰ ਉਰਫ਼ ਗੋਰਾ ਵਾਸੀ ਭਾਰਗੋ ਕੈਂਪ ਵਜੋਂ ਹੋਈ ਹੈ। ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਭਾਰਗੋ ਕੈਂਪ ਥਾਣੇ ਦੇ ਇੰਚਾਰਜ ਇੰਸਪੈਕਟਰ ਮੋਹਨ ਸਿੰਘ ਨੇ ਦੱਸਿਆ ਕਿ ਏਐੱਸਆਈ ਰੋਸ਼ਿਨ ਮਸੀਹ ਐਤਵਾਰ ਰਾਤ ਟੀਮ ਦੇ ਨਾਲ ਗਸ਼ਤ ਤੇ ਸੀ। ਜਦੋਂ ਉਹ ਤੇ ਉਨ੍ਹਾਂ ਦੀ ਟੀਮ ਦਸ਼ਮੇਸ਼ ਨਗਰ ਨੇੜੇ ਪਹੁੰਚੇ ਤਾਂ ਇਕ ਨੌਜਵਾਨ ਪੁਲਿਸ ਟੀਮ ਨੂੰ ਦੇਖ ਕੇ ਤੰਗ ਗਲੀਆਂ ’ਚ ਭੱਜ ਗਿਆ। ਪੁਲਿਸ ਨੇ ਸ਼ੱਕ ਦੇ ਆਧਾਰ ਤੇ ਉਸ ਦਾ ਪਿੱਛਾ ਕੀਤਾ ਤੇ ਥੋੜ੍ਹੀ ਦੂਰੀ ਤੇ ਉਸਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ 50 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਲੰਬੇ ਸਮੇਂ ਤੋਂ ਪਾਬੰਦੀਸ਼ੁਦਾ ਕੈਪਸੂਲ ਤਸਕਰੀ ਕਰਨ ਦੀ ਗੱਲ ਕਬੂਲ ਕੀਤੀ। ਇੰਨਾ ਹੀ ਨਹੀਂ, ਉਹ ਆਪਣੇ ਜਾਣ-ਪਛਾਣ ਵਾਲਿਆਂ ਤੋਂ ਪਾਬੰਦੀਸ਼ੁਦਾ ਕੈਪਸੂਲ ਸਸਤੇ ਭਾਅ ਤੇ ਖਰੀਦਦਾ ਸੀ ਤੇ ਆਪਣੇ ਵਫ਼ਾਦਾਰ ਗਾਹਕਾਂ ਨੂੰ ਵੱਧ ਕੀਮਤਾਂ ’ਤੇ ਵੇਚ ਕੇ ਮੁਨਾਫ਼ਾ ਕਮਾ ਰਿਹਾ ਸੀ।