50 ਗ੍ਰਾਮ ਹੈਰੋਇਨ ਸਮੇਤ ਤਸਕਰ ਕਾਬੂ
50 ਗ੍ਰਾਮ ਹੈਰੋਇਨ ਸਮੇਤ ਤਸਕਰ ਕਾਬੂ
Publish Date: Thu, 04 Dec 2025 07:07 PM (IST)
Updated Date: Thu, 04 Dec 2025 07:08 PM (IST)

ਕਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਥਾਣਾ ਨੰਬਰ ਛੇ ਦੀ ਪੁਲਿਸ ਨੇ ਗਸ਼ਤ ਦੌਰਾਨ ਨਸ਼ਾ ਤਸਕਰ ਨੂੰ ਕਾਬੂ ਕਰ ਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਏਐੱਸਆਈ ਰੁਪਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਇਕ ਨੌਜਵਾਨ ਜੋ ਕਿ ਪੈਦਲ ਹੀ ਜਾ ਰਿਹਾ ਸੀ ਨੇ ਜਦੋਂ ਪੁਲਿਸ ਪਾਰਟੀ ਦੇਖੀ ਤਾਂ ਇਕਦਮ ਘਬਰਾ ਗਿਆ। ਉਸ ਨੇ ਆਪਣੀ ਜੇਬ ’ਚੋਂ ਇਕ ਮੋਮੀ ਵਜਨੀ ਲਿਫਾਫਾ ਕੱਢ ਕੇ ਪਿਛਾਂਹ ਦੀ ਸੁੱਟ ਦਿੱਤਾ ਤੇ ਖੁਦ ਤੇਜ਼ ਕਦਮਾਂ ਨਾਲ ਅੱਗੇ ਵੱਧ ਗਿਆ। ਸ਼ੱਕ ਪੈਣ ’ਤੇ ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਜਦੋਂ ਉਸ ਦਾ ਨਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਸ਼ੰਬੂ ਕਬੀਰ ਵਾਸੀ ਹਰੀਪੁਰਾ ਅੰਮ੍ਰਿਤਸਰ ਹਾਲ ਵਾਸੀ ਜੈਮਲ ਨਗਰ ਜਲੰਧਰ ਦੱਸਿਆ। ਜਦੋਂ ਉਸ ਕੋਲੋਂ ਖਿਸਕਣ ਦਾ ਕਾਰਨ ਪੁੱਛਿਆ ਗਿਆ ਤਾਂ ਉਹ ਕੋਈ ਢੁੱਕਵਾਂ ਜਵਾਬ ਨਹੀਂ ਦੇ ਸਕਿਆ। ਪੁਲਿਸ ਪਾਰਟੀ ਨੇ ਉਸ ਵੱਲੋਂ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ’ਚੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ’ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਲਿਆ ਗਿਆ ਹੈ। ਪੁਲਿਸ ਰਿਮਾਂਡ ਦੌਰਾਨ ਪੁੱਛਗਿਛ ਕਰਕੇ ਉਸ ਦੇ ਨੈੱਟਵਰਕ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾਵੇਗੀ।