9 ਗ੍ਰਾਮ ਹੈਰੋਇਨ ਸਮੇਤ ਸਮਗਲਰ ਗ੍ਰਿਫ਼ਤਾਰ
9 ਗ੍ਰਾਮ ਹੈਰੋਇਨ ਸਮੇਤ ਸਮਗਲਰ ਗ੍ਰਿਫ਼ਤਾਰ
Publish Date: Thu, 19 Feb 2026 09:58 PM (IST)
Updated Date: Fri, 20 Feb 2026 04:12 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਤਸਕਰ ਸਾਜਨ ਵਾਸੀ ਅਬਾਦਪੁਰਾ ਨੂੰ 9 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਸ ਦੇ ਨੈੱਟਵਰਕ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਥਾਣਾ ਇੰਚਾਰਜ ਸਬ-ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਟੀਮ ਨਾਲ ਨਾਕਾਬੰਦੀ ਕਰ ਰਹੇ ਸਨ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰਾਜ ਐਨਕਲੇਵ ’ਚ ਇਕ ਨੌਜਵਾਨ ਹੈਰੋਇਨ ਸਪਲਾਈ ਕਰਨ ਦੀ ਉਡੀਕ ਕਰ ਰਿਹਾ ਹੈ। ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।