ਹੈਰੋਇਨ ਸਮੇਤ ਸਮੱਗਲਰ ਚੜ੍ਹਿਆ ਹੱਥੇ
ਹੈਰੋਇਨ ਸਮੇਤ ਸਮਗਲਰ ਗ੍ਰਿਫ਼ਤਾਰ
Publish Date: Tue, 17 Feb 2026 09:22 PM (IST)
Updated Date: Tue, 17 Feb 2026 09:24 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ 2 ਦੀ ਪੁਲਿਸ ਨੇ ਇਕ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਜਤ ਮਲਹੋਤਰਾ ਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਜੋਂ ਹੋਈ ਹੈ। ਥਾਣਾ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਗੁਲਾਬ ਦੇਵੀ ਰੋਡ ਤੇ ਨਾਕਾਬੰਦੀ ਕਰ ਰਹੇ ਸਨ ਤਾਂ ਉਨ੍ਹਾਂ ਨੇ ਸ਼ੱਕ ਦੇ ਆਧਾਰ ਤੇ ਇਕ ਨੌਜਵਾਨ ਨੂੰ ਰੋਕਿਆ ਪਰ ਉਹ ਪੁਲਿਸ ਟੀਮ ਨੂੰ ਦੇਖ ਕੇ ਭੱਜ ਗਿਆ। ਪੁਲਿਸ ਨੇ ਮੁਲਜ਼ਮ ਦਾ ਪਿੱਛਾ ਕਰਕੇ ਉਸਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਦੌਰਾਨ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਸਨੂੰ ਰਿਮਾਂਡ ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।