ਹੈਰੋਇਨ ਸਮੇਤ ਸਮੱਗਲਰ ਗ੍ਰਿਫ਼ਤਾਰ
ਹੈਰੋਇਨ ਸਮੇਤ ਸਮਗਲਰ ਗ੍ਰਿਫ਼ਤਾਰ
Publish Date: Tue, 17 Feb 2026 08:59 PM (IST)
Updated Date: Wed, 18 Feb 2026 04:16 AM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ-2 ਦੀ ਪੁਲਿਸ ਨੇ ਇਕ ਸਮਗਲਰ ਨਰਿੰਦਰ ਕੁਮਾਰ ਉਰਫ਼ ਸੋਨੂੰ ਪੁੱਤਰ ਲਕਸ਼ਮਣ ਦਾਸ ਵਾਸੀ ਰਾਮਨਗਰ ਨੂੰ ਤਲਾਸ਼ੀ ਦੌਰਾਨ ਸੱਤ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਸੋਮਵਾਰ ਰਾਤ ਗਾਜ਼ੀਗੁੱਲਾ ਰੋਡ 'ਤੇ ਗਸ਼ਤ ਕਰ ਰਿਹਾ ਸੀ ਤਾਂ ਉਸ ਨੇ ਸ਼ੱਕ ਦੇ ਆਧਾਰ 'ਤੇ ਇਕ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਟੀਮ ਨੂੰ ਦੇਖ ਕੇ ਉਹ ਭੱਜ ਗਿਆ। ਪੁਲਿਸ ਨੇ ਮੁਲਜ਼ਮ ਦਾ ਪਿੱਛਾ ਕਰ ਕੇ ਉਸ ਨੂੰ ਕਾਬੂ ਕਰ ਲਿਆ। ਉਸਦੀ ਤਲਾਸ਼ੀ ਲੈਣ 'ਤੇ ਉਸ ਦੇ ਕਬਜ਼ੇ ’ਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਤਸਕਰ ਸੋਨੂੰ ਖ਼ਿਲਾਫ਼ ਸਟੇਸ਼ਨ 2 ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।