ਹੈਰੋਇਨ ਸਮੇਤ ਸਮੱਗਲਰ ਗ੍ਰਿਫ਼ਤਾਰ
ਰਾਕੇਸ਼ ਗਾਂਧੀ ਪੰਜਾਬੀ ਜਾਗਰਣ
Publish Date: Mon, 23 Feb 2026 08:36 PM (IST)
Updated Date: Mon, 23 Feb 2026 08:40 PM (IST)
ਰਾਕੇਸ਼ ਗਾਂਧੀ ਪੰਜਾਬੀ ਜਾਗਰਣ ਜਲੰਧਰ : ਥਾਣਾ 6 ਦੀ ਪੁਲਿਸ ਨੇ ਪਾਸਪੋਰਟ ਦਫ਼ਤਰ ਨੇੜੇ ਇਕ ਨੌਜਵਾਨ ਨੂੰ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਣਵੀਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਸਿਕੰਦਰਪੁਰ, ਜਲੰਧਰ ਵਜੋਂ ਹੋਈ ਹੈ। ਇਸ ਜਾਣਕਾਰੀ ਦਾ ਖੁਲਾਸਾ ਕਰਦਿਆਂ ਬੱਸ ਸਟੈਂਡ ਚੌਕੀ ਦੇ ਇੰਚਾਰਜ ਏਐੱਸਆਈ ਮਹਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਸ਼ਾਮ ਨੂੰ ਇਲਾਕੇ ’ਚ ਗਸ਼ਤ ਦੌਰਾਨ ਉਨ੍ਹਾਂ ਨੇ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਤੇ ਉਸਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿੱਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਸਦੇ ਨੈੱਟਵਰਕ ਦੀ ਜਾਂਚ ਲਈ ਉਸਨੂੰ ਰਿਮਾਂਡ 'ਤੇ ਲਿਆ ਜਾ ਰਿਹਾ ਹੈ।