ਰਾਕੇਸ਼ ਗਾਂਧੀ, ਜਲੰਧਰ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਮੁਖਬਰ ਦੀ ਇਤਲਾਹ 'ਤੇ ਕਾਰਵਾਈ ਕਰਦੇ ਹੋਏ ਲੁੱਟਾਂ-ਖੋਹਾਂ ਕਰਨ ਵਾਲੇ ਨੌਜਵਾਨ ਨੂੰ ਕਾਬੂ ਕਰ ਕੇ ਉਸ ਕੋਲੋਂ 6 ਮੋਬਾਈਲ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਜਾਇਬ ਸਿੰਘ ਅੌਜਲਾ ਨੇ ਦੱਸਿਆ ਕਿ ਰੂਪ ਲਾਲ ਪੁਲਿਸ ਸਮੇਤ ਗੁਰੂ ਗੋਬਿੰਦ ਸਿੰਘ ਐਵਿਨਿਊ 'ਚ ਮੌਜੂਦ ਸਨ ਕਿ ਮੁਖਬਰ ਨੇ ਸੂਚਨਾ ਦਿੱਤੀ ਕਿ ਪਿ੍ਰੰਸ ਸਿੰਘ ਵਾਸੀ ਅਜੀਤ ਨਗਰ ਜੋ ਕਿ ਲੁੱਟਾਂ-ਖੋਹਾਂ ਕਰਦਾ ਹੈ ਇਸ ਵੇਲੇ ਮੋਟਰਸਾਈਕਲ 'ਤੇ ਗੁਰੂ ਗੋਬਿੰਦ ਸਿੰਘ ਐਵਨਿਊ ਵੱਲੋਂ ਕਾਜੀ ਮੰਡੀ ਵੱਲ ਜਾ ਰਿਹਾ ਹੈ। ਪੁਲਿਸ ਨੇ ਦੱਸੀ ਥਾਂ 'ਤੇ ਨਾਕੇਬੰਦੀ ਕਰ ਕੇ ਮੋਟਰਸਾਈਕਲ ਸਵਾਰ ਪਿੰ੍ਸ ਨੂੰ ਕਾਬੂ ਕਰ ਲਿਆ। ਉਸ ਦੀ ਤਲਾਸ਼ੀ ਲਈ ਤਾਂ 6 ਮੋਬਾਈਲ ਬਰਾਮਦ ਹੋਏ। ਉਹ ਕੋਈ ਢੁੱਕਵਾ ਜਵਾਬ ਨਹੀਂ ਦੇ ਸਕਿਆ। ਇਸ 'ਤੇ ਪੁਲਿਸ ਨੇ ਉਸ ਨੂੰ ਗਿ੍ਫ਼ਤਾਰ ਕਰ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਲਿਆ ਗਿਆ ਹੈ।