- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੰਪਨੀ ਵੱਲੋਂ ਜਾਰੀ ਬਿਆਨ ਅਨੁਸਾਰ ਇਹ ਪ੍ਰਾਪਤੀ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਪ੍ਰਤੀ ਉਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਖਰੀਫ਼ ਸੀਜ਼ਨ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕੰਪਨੀ ਨੇ 17,029 ਟਰੈਕਟਰਾਂ ਦਾ ਹੁਣ ਤੱਕ ਦਾ ਸਭ ਤੋਂ ਵੱਧ ਮਹੀਨਾਵਾਰ ਉਤਪਾਦਨ ਵੀ ਕੀਤਾ ਹੈ।

ਪੰਜਾਬੀ ਜਾਗਰਣ ਕੇਂਦਰ, ਜਲੰਧਰ : ਭਾਰਤ ਤੋਂ ਟਰੈਕਟਰ ਨਿਰਯਾਤ ਦੇ ਖੇਤਰ ਵਿੱਚ ਮੋਹਰੀ ਕੰਪਨੀ ਸੋਨਾਲੀਕਾ ਟਰੈਕਟਰਜ਼ ਨੇ ਵਿੱਤੀ ਸਾਲ 2026-27 ਦੌਰਾਨ ਮਈ ਮਹੀਨੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 17,204 ਟਰੈਕਟਰਾਂ ਦੀ ਕੁੱਲ ਵਿਕਰੀ ਦਰਜ ਕੀਤੀ ਹੈ। ਕੰਪਨੀ ਨੇ 21 ਫ਼ੀਸਦੀ ਵਾਧਾ ਦਰਜ ਕਰਦਿਆਂ ਉਦਯੋਗ ਦੀ ਵਿਕਾਸ ਦਰ ਨੂੰ ਵੀ ਪਿੱਛੇ ਛੱਡ ਦਿੱਤਾ ਹੈ।
ਕੰਪਨੀ ਵੱਲੋਂ ਜਾਰੀ ਬਿਆਨ ਅਨੁਸਾਰ ਇਹ ਪ੍ਰਾਪਤੀ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਪ੍ਰਤੀ ਉਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਖਰੀਫ਼ ਸੀਜ਼ਨ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕੰਪਨੀ ਨੇ 17,029 ਟਰੈਕਟਰਾਂ ਦਾ ਹੁਣ ਤੱਕ ਦਾ ਸਭ ਤੋਂ ਵੱਧ ਮਹੀਨਾਵਾਰ ਉਤਪਾਦਨ ਵੀ ਕੀਤਾ ਹੈ। ਕੰਪਨੀ ਦਾ ਕਹਿਣਾ ਹੈ ਕਿ ਖੇਤੀ ਵਿੱਚ ਵਧ ਰਹੀ ਮਸ਼ੀਨੀਕਰਨ ਦੀ ਲੋੜ ਅਤੇ ਬਿਹਤਰ ਫ਼ਸਲ ਪ੍ਰਬੰਧਨ ਲਈ ਕਿਸਾਨ ਹੁਣ ਤਕਨੀਕੀ ਤੌਰ ’ਤੇ ਉੱਨਤ ਟਰੈਕਟਰਾਂ ਨੂੰ ਤਰਜੀਹ ਦੇ ਰਹੇ ਹਨ। ਸੋਨਾਲੀਕਾ ਆਪਣੇ ਉਤਪਾਦਾਂ ਰਾਹੀਂ ਵੱਖ-ਵੱਖ ਖੇਤੀਬਾੜੀ ਹਾਲਾਤਾਂ ਵਿੱਚ ਕਿਸਾਨਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕੰਮ ਕਰ ਰਹੀ ਹੈ।
ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਦੇ ਜੁਆਇੰਟ ਮੈਨੇਜਿੰਗ ਡਾਇਰੈਕਟਰ ਰਮਨ ਮਿੱਤਲ ਨੇ ਕਿਹਾ ਕਿ ਮਈ ਮਹੀਨੇ ਵਿੱਚ 17,204 ਟਰੈਕਟਰਾਂ ਦੀ ਰਿਕਾਰਡ ਵਿਕਰੀ ਅਤੇ 21 ਫ਼ੀਸਦੀ ਵਾਧਾ ਦਰਜ ਹੋਣਾ ਇਸ ਗੱਲ ਦਾ ਸੰਕੇਤ ਹੈ ਕਿ ਕਿਸਾਨ ਖਰੀਫ਼ ਸੀਜ਼ਨ ਲਈ ਤਿਆਰੀਆਂ ਸ਼ੁਰੂ ਕਰ ਚੁੱਕੇ ਹਨ ਅਤੇ ਮਸ਼ੀਨੀਕਰਨ ਨੂੰ ਵਧੇਰੇ ਭਰੋਸੇ ਨਾਲ ਅਪਣਾ ਰਹੇ ਹਨ।
ਉਨ੍ਹਾਂ ਕਿਹਾ ਕਿ ਕੰਪਨੀ ਨੇ ਕਿਸਾਨਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ 17,029 ਟਰੈਕਟਰਾਂ ਦਾ ਰਿਕਾਰਡ ਮਹੀਨਾਵਾਰ ਉਤਪਾਦਨ ਵੀ ਕੀਤਾ ਹੈ। ਉਨ੍ਹਾਂ ਅਨੁਸਾਰ ਭਾਰਤੀ ਖੇਤੀਬਾੜੀ ਪ੍ਰਤੀ ਕਿਸਾਨਾਂ ਦਾ ਭਰੋਸਾ ਅਤੇ ਨਿਰੰਤਰ ਤਰੱਕੀ ਦੀ ਸੋਚ ਹੀ ਕੰਪਨੀ ਨੂੰ ਨਵੇਂ ਮਾਪਦੰਡ ਸਥਾਪਤ ਕਰਨ ਲਈ ਪ੍ਰੇਰਿਤ ਕਰਦੀ ਹੈ।