ਮਾਘੀ ਤੇ ਸੰਗਰਾਂਦ ਦਿਹਾੜੇ ’ਤੇ ਵਿਸ਼ੇਸ਼ ਦੀਵਾਨ ਸਜਾਏ
ਮਾਘੀ ਤੇ ਸੰਗਰਾਂਦ ਦੇ ਦਿਹਾੜੇ ’ਤੇ ਵਿਸ਼ੇਸ਼ ਦੀਵਾਨ ਸਜਾਏ
Publish Date: Thu, 15 Jan 2026 06:27 PM (IST)
Updated Date: Fri, 16 Jan 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਮਾਘੀ ਤੇ ਸੰਗਰਾਂਦ ਦੇ ਦਿਹਾੜੇ ’ਤੇ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਨਗਰ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਵਿਖੇ ਖ਼ਾਲਸਾ ਨੌਜਵਾਨ ਸਭਾ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਜਿਸ ’ਚ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਭਾਈ ਕੁਲਵਿੰਦਰ ਸਿੰਘ ਖਰੜ ਆਦਿ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਪਰਸਤ ਜਸਵਿੰਦਰ ਸਿੰਘ ਮੱਕੜ, ਪ੍ਰਧਾਨ ਕਵਲਜੀਤ ਸਿੰਘ ਓਬਰਾਏ ਸਮੂਹ ਕਮੇਟੀ ਮੈਂਬਰ, ਗਗਨਦੀਪ ਸਿੰਘ ਗੱਗੀ ਪ੍ਰਧਾਨ ਖਾਲਸਾ ਨੌਜਵਾਨ ਸਭਾ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਤੋਂ ਇਲਾਵਾ ਬੇਅੰਤ ਸੰਗਤ ਨੇ ਹਾਜ਼ਰੀ ਭਰੀ।