ਸਪੈਸ਼ਲ ਸੈੱਲ ਵੱਲੋਂ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ
ਸਪੈਸ਼ਲ ਸੈੱਲ ਵੱਲੋਂ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ
Publish Date: Wed, 21 Jan 2026 08:48 PM (IST)
Updated Date: Wed, 21 Jan 2026 08:51 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਜਲੰਧਰ : ਸਪੈਸ਼ਲ ਸੈੱਲ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਸਪੈਸ਼ਲ ਸੈੱਲ ਦੇ ਏਐੱਸਆਈ ਵਿਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਸਤਨਾਮ ਨਗਰ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਗਲੀ ਵਿੱਚੋਂ ਪੈਦਲ ਆ ਰਹੇ ਇਕ ਨੌਜਵਾਨ ਨੇ ਜਦੋਂ ਪੁਲਿਸ ਨਾਕਾ ਦੇਖਿਆ ਤਾਂ ਵਾਪਸ ਗਲੀ ’ਚ ਭੱਜ ਗਿਆ। ਸ਼ੱਕ ਪੈਣ ’ਤੇ ਕੁਝ ਦੂਰ ਤੋਂ ਹੀ ਉਸ ਨੂੰ ਕਾਬੂ ਕਰ ਲਿਆ। ਏਐੱਸਆਈ ਵਿਜੇ ਕੁਮਾਰ ਨੇ ਜਦੋਂ ਉਸਦਾ ਨਾਂ ਪੁੱਛਿਆ ਤਾਂ ਮਹਿਕਦੀਪ ਸਿੰਘ ਉਰਫ ਮਾਨ ਵਾਸੀ ਗੁਰੂ ਗੋਬਿੰਦ ਸਿੰਘ ਐਵੇਨਿਊ ਜਲੰਧਰ ਦੱਸਿਆ। ਉਹ ਨਾਕਾ ਦੇਖ ਕੇ ਭੱਜਣ ਦਾ ਢੁੱਕਵਾਂ ਜਵਾਬ ਨਹੀਂ ਦੇ ਸਕਿਆ। ਜਦੋਂ ਤਲਾਸ਼ੀ ਲਈ ਤਾਂ ਜੇਬ ਵਿੱਚੋਂ 20 ਗ੍ਰਾਮ ਹੈਰੋਇਨਨੁਮਾ ਨਸ਼ੀਲਾ ਪਦਾਰਥ ਬਰਾਮਦ ਹੋਇਆ, ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮ ਖਿਲਾਫ ਥਾਣਾ ਰਾਮਾ ਮੰਡੀ ਵਿਚ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਲਈ ਅਦਾਲਤ ਵਿੱਚੋਂ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ।