ਐੱਚਐੱਮਵੀ ’ਚ ਮਹਿਲਾ ਦਿਵਸ ਮੌਕੇ ਸਮਾਗਮ
ਐੱਚਐੱਮਵੀ ’ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿਸ਼ੇਸ਼ ਸਮਾਰੋਹ
Publish Date: Mon, 09 Mar 2026 06:48 PM (IST)
Updated Date: Mon, 09 Mar 2026 06:51 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਐੱਚਐੱਮਵੀ ’ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਨਾਰੀ ਸ਼ਕਤੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਹ ਪ੍ਰੋਗਰਾਮ ਕਾਲਜ ਦੇ ਹੋਲਿਸਟਿਕ ਸੈੱਲ ਤੇ ਮਹਿਲਾ ਸਸ਼ਕਤੀਕਰਨ ਸੈੱਲ ਵੱਲੋਂ ਨਾਰੀ ਚੇਤਨਾ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਏਕਤਾ ਖੋਸਲਾ ਦੀ ਅਗਵਾਈ ਹੇਠ ਕਰਵਾਇਆ। ਸਮਾਗਮ ਦੀ ਸ਼ੁਰੂਆਤ ਗਿਆਨ ਦੀ ਜੋਤ ਜਗਾ ਕੇ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਂਚੀ ਦੱਤਾ ਤੇ ਸਿਮਰੋਨੀ ਕੌਰ ਹਾਜ਼ਰ ਸਨ। ਨਾਰੀ ਚੇਤਨਾ ਵੈੱਲਫੇਅਰ ਸੁਸਾਇਟੀ ਦੀ ਮੁੱਖ ਪ੍ਰਧਾਨ ਕੁਸੁਮ ਸ਼ਰਮਾ ਨੇ ਸੰਸਥਾ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਤੇ ਜਾਗਰੂਕਤਾ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਸਮਾਜ ’ਚ ਮਹਿਲਾਵਾਂ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕਰਦਿਆਂ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਵੱਲੋਂ ਡਾਂਸ, ਸਕਿੱਟ ਤੇ ਗਿੱਧਾ ਸਮੇਤ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਸਿੱਖਿਆ ਤੇ ਸਮਾਜ ਸੇਵਾ ’ਚ ਯੋਗਦਾਨ ਲਈ ਪ੍ਰਿੰਸੀਪਲ ਡਾ. ਏਕਤਾ ਖੋਸਲਾ ਸਮੇਤ ਕਈ ਔਰਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।