ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਜਾਏ
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸਜਾਏ
Publish Date: Tue, 07 Apr 2026 09:03 PM (IST)
Updated Date: Tue, 07 Apr 2026 09:05 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵੱਖ-ਵੱਖ ਗੁਰਦੁਆਰਿਆਂ ’ਚ ਗੁਰਮਤਿ ਸਮਾਗਮ ਕਰਵਾਏ ਗਏ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਮਨ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖਸ ਆਫ਼ ਅਮਰੀਕਾ ਯੂਐੱਸਏ ਪ੍ਰਧਾਨ ਹਰਦੀਪ ਸਿੰਘ ਗੋਲਡੀ ਦੇ ਸਹਿਯੋਗ ਨਾਲ ਸਵੇਰ ਤੇ ਸ਼ਾਮ ਦੇ ਦੀਵਾਨ ਸਜਾਏ ਗਏ। ਭਾਈ ਗੁਰਦੇਵ ਸਿੰਘ ਤੇ ਭਾਈ ਆਤਮਾ ਸਿੰਘ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਕਥਾਵਾਚਕ ਬੀਬੀ ਜਸਜੀਤ ਕੌਰ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸਿਧਾਂਤਾਂ ’ਤੇ ਰੋਸ਼ਨੀ ਪਾਉਂਦੇ ਹੋਏ ਗੁਰੂਆਂ ਦੇ ਦੱਸੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਸ਼ਾਮ ਦੇ ਦੀਵਾਨਾਂ ’ਚ ਵਿਸ਼ੇਸ਼ ਕਵੀ ਦਰਬਾਰ ਕਰਵਾਇਆ ਗਿਆ, ਜਿਸ ’ਚ ਪੰਥ ਪ੍ਰਸਿੱਧ ਕਵੀ ਰਛਪਾਲ ਸਿੰਘ ਪਾਲ, ਸ਼ੁਕਰਗੁਜ਼ਾਰ ਸਿੰਘ ਦੀਵਾਨਾ, ਹਰੀ ਸਿੰਘ ਜਾਚਕ, ਦਲਬੀਰ ਸਿੰਘ ਰਿਆੜ ਤੇ ਬੀਬਾ ਅਮਿੰਦਰਪ੍ਰੀਤ ਕੌਰ ਨੇ ਰੂਹਾਨੀ ਕਵਿਤਾਵਾਂ ਦੇ ਗਾਇਨ ਦੁਆਰਾ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ , ਡਾ. ਐੱਚਐੱਮ ਹੁਰੀਆ ,ਪਰਮਿੰਦਰ ਸਿੰਘ, ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚਐੱਸ ਭਸੀਨ, ਗਗਨਦੀਪ ਸਿੰਘ ਸੇਠੀ, ਮਨਮੀਤ ਸਿੰਘ ਸੋਢੀ, ਲਖਬੀਰ ਸਿੰਘ ਆਦਿ ਸੰਗਤਾਂ ਨੇ ਹਾਜ਼ਰੀ ਭਰੀ। ਦਰਬਾਰ ਹਾਲ ਨੂੰ ਫੁੱਲਾਂ ਤੇ ਗੁਰਦੁਆਰਾ ਸਾਹਿਬ ਨੂੰ ਲਾਈਟਾਂ ਨਾਲ ਸਜਾਇਆ ਗਿਆ। ------------------------ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੋਲਡਨ ਐਵੀਨਿਊ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੋਲਡਨ ਐਵੀਨਿਊ, ਮਕਸੂਦਾਂ ’ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਪ੍ਰਗਟ ਸਿੰਘ ਦੇ ਜਥੇ ਦੀ ਹਾਜ਼ਰੀ ਉਪਰੰਤ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਮੁੱਖ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ’ਤੇ ਚਾਨਣਾ ਪਾਉਂਦਿਆਂ ਹੋਇਆਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ। ਸਮਾਗਮ ਚ ਪ੍ਰਧਾਨ ਗੁਰਮੁਖ ਸਿੰਘ ਐੱਮਏ, ਸਕੱਤਰ ਹਰਭਜਨ ਸਿੰਘ ਕਾਹਲੋ, ਖਜ਼ਾਨਚੀ ਰਘਬੀਰ ਸਿੰਘ, ਕੌਂਸਲਰ ਡਾ.ਗੁਰਚਰਨ ਸਿੰਘ ਭੰਮਰਾ, ਸਰਬਜੀਤ ਸਿੰਘ ਮੁਲਤਾਨੀ ਐਡੀਟਰ, ਕਸ਼ਮੀਰ ਸਿੰਘ ਬੱਲ, ਰਣਜੀਤ ਸਿੰਘ ਗੋਲਡੀ, ਗੁਰਜੀਤ ਸਿੰਘ ਵੇਹਗਲ, ਸਾਬਕਾ ਪ੍ਰਧਾਨ ਡਾ਼ ਗੁਰਬਚਨ ਸਿੰਘ,ਅਮਰੀਕ ਸਿੰਘ ਟਾਹਲੀ, ਕਸ਼ਮੀਰ ਸਿੰਘ ਮੁਲਤਾਨੀ, ਪ੍ਰੋਫੈਸਰ ਸੁਖਦੇਵ ਸਿੰਘ ਰੰਧਾਵਾ, ਜੋਗਿੰਦਰ ਸਿੰਘ ਸੋਢੀ, ਬਿਕਰਮਜੀਤ ਸਿੰਘ, ਜਸਮੀਰ ਸਿੰਘ, ਸੁਰਿੰਦਰ ਸਿੰਘ ਟਾਹਲੀ ਆਦਿ ਨੇ ਹਾਜ਼ਰੀ ਭਰੀ। --------------------- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਕਸੂਦਾਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਕਸੂਦਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਭੇਜ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਭਾਈ ਜਸਪਾਲ ਸਿੰਘ ਵੱਲੋਂ ਕਥਾ ਵਿਚਾਰਾਂ ਰਾਹੀਂ ਗੁਰੂ ਸਾਹਿਬ ਦੀ ਜੀਵਨੀ ’ਤੇ ਚਾਨਣਾ ਪਾਇਆ। ਸਮਾਗਮ ਚ ਪ੍ਰਧਾਨ ਚਰਨ ਸਿੰਘ, ਸਕੱਤਰ ਮਨਹਰਪ੍ਰੀਤ ਸਿੰਘ, ਖਜ਼ਾਨਚੀ ਗੁਰਜੋਤ ਸਿੰਘ, ਸੀਨੀ.ਮੀਤ ਪ੍ਰਧਾਨ ਕੁਲਦੀਪ ਸਿੰਘ ਬੈਂਸ, ਅਮਰਜੀਤ ਸਿੰਘ ਡੀਸੀ, ਰੇਸ਼ਮ ਸਿੰਘ, ਪਰਮਿੰਦਰ ਸਿੰਘ ਸੇਠੀ, ਰਜਿੰਦਰ ਸਿੰਘ, ਪ੍ਰਭਜੋਤ ਸਿੰਘ, ਨਿਸ਼ਾਨ ਸਿੰਘ, ਲਵਲੀ ਸਚਦੇਵਾ, ਗੁਰਮੇਲ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ ਟਹਲੀ, ਅੰਗਰੇਜ਼ ਸਿੰਘ ਆਦਿ ਨੇ ਹਾਜ਼ਰੀ ਭਰੀ।