ਗੁਰਮਤਿ ਸਮਾਗਮ ’ਚ ਕੀਰਤਨ ਨਾਲ ਸੰਗਤ ਨੂੰ ਕੀਤਾ ਨਿਹਾਲ
ਮਾਡਲ ਟਾਊਨ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਤੇ ਵਿਸ਼ੇਸ਼ ਗੁਰਮਤਿ ਸਮਾਗਮ
Publish Date: Wed, 14 Jan 2026 08:50 PM (IST)
Updated Date: Wed, 14 Jan 2026 08:54 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਤੇ ਚਾਲੀ ਮੁਕਤਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਸਵੇਰ ਤੇ ਸ਼ਾਮ ਨੂੰ ਬੜੀ ਸ਼ਰਧਾ ਤੇ ਸਤਿਕਾਰ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ ਤੇ ਰਾਤਰੀ ਦੇ ਵਿਸ਼ੇਸ਼ ਗੁਰਮਤਿ ਸਮਾਗਮ ’ਚ ਬੀਬੀ ਕੰਵਲਜੀਤ ਕੌਰ ਮਸਕੀਨ ਸ਼ਾਹਬਾਦ ਮਾਰਕੰਡੇ ਵਾਲੇ ਤੇ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਮਾਡਲ ਟਾਊਨ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਕਥਾਵਾਚਕ ਭਾਈ ਪਰਮਜੀਤ ਸਿੰਘ ਤੇ ਬੀਬੀ ਜਸਜੀਤ ਕੌਰ ਨੇ ਮਾਘ ਮਹੀਨੇ ਸਬੰਧੀ ਤੇ 40 ਮੁਕਤਿਆਂ ਦੇ ਇਤਿਹਾਸਿਕ ਸ਼ਹੀਦੀ ਦਿਹਾੜੇ ਬਾਰੇ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤਾਂ ਨੂੰ ਗੁਰੂਘਰ ਨਾਲ ਜੁੜਨ, ਗੁਰੂ ਸਾਹਿਬਾਨ ਤੇ ਸਿੰਘ-ਸ਼ਹੀਦਾਂ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ ਤੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ, ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚਐੱਸ ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ ਆਦਿ ਸੰਗਤਾਂ ਨਤਮਸਤਕ ਹੋਈਆਂ।