ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
Publish Date: Sun, 26 Apr 2026 07:28 PM (IST)
Updated Date: Mon, 27 Apr 2026 04:17 AM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੋਲਡਨ ਐਵੀਨਿਊ, ਮਕਸੂਦਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਸ੍ਰੀ ਗੁਰੂ ਅਮਰਦਾਸ ਜੀ ਦੇ ਆਗਮਪੁਰ ਤੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਪ੍ਰਗਟ ਸਿੰਘ ਦੇ ਜਥੇ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਮਾਹਲ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ ਗਈ। ਸਮਾਗਮ ’ਚ ਗਿਆਨੀ ਗੁਰਮੁੱਖ ਸਿੰਘ ਐੱਮਏ ਮੁੱਖ ਸੇਵਾਦਾਰ, ਹਰਭਜਨ ਸਿੰਘ ਕਾਹਲੋਂ ਸਕੱਤਰ, ਕਸ਼ਮੀਰ ਸਿੰਘ ਬੱਲ ਮੀਤ ਸਕੱਤਰ, ਸਰਬਜੀਤ ਸਿੰਘ ਮੁਲਤਾਨੀ ਐਡੀਟਰ, ਡਾ. ਗੁਰਬਚਨ ਸਿੰਘ, ਗੁਰਜੀਤ ਸਿੰਘ ਵੇਹਗਲ, ਜੋਗਿੰਦਰ ਸਿੰਘ ਸੋਢੀ, ਗੁਰਮੇਲ ਸਿੰਘ ਹੀਰਾ, ਹਰਜੀਤ ਸਿੰਘ,ਪ੍ਰੋਫੈਸਰ ਸੁਖਦੇਵ ਸਿੰਘ ਰੰਧਾਵਾ, ਬਿਕਰਮਜੀਤ ਸਿੰਘ,ਅਮਰੀਕ ਸਿੰਘ ਟਾਹਲੀ, ਦਲੀਪ ਸਿੰਘ ਆਦਿ ਸੰਗਤਾਂ ਨੇ ਹਾਜ਼ਰੀ ਭਰਕੇ ਆਪਣਾ ਜੀਵਨ ਸਫਲਾ ਕੀਤਾ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਗੁਰਮੁਖ ਸਿੰਘ ਐੱਮਏ ਵੱਲੋਂ ਗੁਰੂ ਸਾਹਿਬ ਦੀ ਜੀਵਨੀ ਤੋਂ ਸੇਧ ਲੈ ਕੇ ਗੁਰੂ ਦੇ ਲੜ ਲੱਗਣ ਅਤੇ ਅੰਮ੍ਰਿਤ ਛੱਕ ਕੇ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ।