ਫੱਗਣ ਮਹੀਨੇ ਦੀ ਸੰਗਰਾਂਦ ’ਤੇ ਗੁਰਮਤਿ ਸਮਾਗਮ
ਫੱਗਣ ਮਹੀਨੇ ਦੀ ਸੰਗਰਾਂਦ ’ਤੇ ਵਿਸ਼ੇਸ਼ ਗੁਰਮਤਿ ਸਮਾਗਮ
Publish Date: Thu, 12 Feb 2026 08:55 PM (IST)
Updated Date: Thu, 12 Feb 2026 08:57 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਫੱਗਣ ਮਹੀਨੇ ਦੀ ਸੰਗਰਾਂਦ ਮੌਕੇ ਸਵੇਰ ਤੇ ਸ਼ਾਮ ਦੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਰਾਤਰੀ ਦੇ ਵਿਸ਼ੇਸ਼ ਗੁਰਮਤਿ ਸਮਾਗਮ ’ਚ ਭਾਈ ਸੁਖਜਿੰਦਰ ਸਿੰਘ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਦੇਵ ਸਿੰਘ ਤੇ ਭਾਈ ਆਤਮਾ ਸਿੰਘ ਹਜੂਰੀ ਰਾਗੀ ਮਾਡਲ ਟਾਊਨ ਦੇ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ। ਕਥਾਵਾਚਕ ਭਾਈ ਪਰਮਜੀਤ ਸਿੰਘ ਤੇ ਬੀਬੀ ਜਸਜੀਤ ਕੌਰ ਨੇ ਫੱਗਣ ਮਹੀਨੇ ਸਬੰਧੀ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤਾਂ ਨੂੰ ਗੁਰੂਘਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ, ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ ਕਪੂਰਥਲਾ ਗਰੁੱਪ, ਜੁਗਿੰਦਰ ਸਿੰਘ ਗੁੰਬਰ, ਡਾ.ਐੱਚਐੱਮ ਹੁਰੀਆ, ਕੁਲਤਾਰਨ ਸਿੰਘ ਅਨੰਦ, ਐੱਚਐੱਸ ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ ਆਦਿ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਮੁਕੀਮ ਆਯੁਰਵੈਦਿਕ ਕਲੀਨਿਕ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਤੇ ਦਵਾਈਆਂ ਵੰਡੀਆਂ ਗਈਆਂ।