ਮਾਘੀ ਦਿਹਾੜੇ ਮੌਕੇ ਸੈਟਰਲ ਟਾਊਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
ਮਾਘੀ ਦੇ ਦਿਹਾੜੇ ਮੌਕੇ ਸੈਟਰਲ ਟਾਊਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
Publish Date: Thu, 15 Jan 2026 06:32 PM (IST)
Updated Date: Fri, 16 Jan 2026 04:07 AM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਮਾਘ ਮਹੀਨੇ ਦੀ ਸੰਗਰਾਂਦ ਤੇ 40 ਮੁਕਤਿਆਂ ਦੀ ਸ਼ਹਾਦਤ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਸੈਂਟਰਲ ਟਾਊਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰ ਦੇ ਦੀਵਾਨ ’ਚ ਭਾਈ ਸ਼ਨਬੀਰ ਸਿੰਘ ਨੇ ਆਸਾ ਕੀ ਵਾਰ ਦਾ ਕੀਰਤਨ ਕੀਤਾ। ਗਿਆਨੀ ਮਨਜੀਤ ਸਿੰਘ ਨੇ ਮਹੀਨੇ ਦਾ ਵਿਚਾਰ ਸਰਵਣ ਕਰਵਾਇਆ। ਰਾਤ ਦੇ ਦੀਵਾਨ ’ਚ ਭਾਈ ਵਿਸ਼ਵਦੀਪ ਸਿੰਘ ਪਟਿਆਲੇ ਵਾਲਿਆਂ ਨੇ ਕੀਰਤਨ ਦੀ ਛਹਿਬਰ ਲਾਈ ਤੇ ਗਿਆਨੀ ਗੁਰਦਿੱਤ ਸਿੰਘ ਨੇ ਗੁਰ ਇਤਿਹਾਸ ਦੀ ਸਾਂਝ ਪਾਈ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ ਨੇ ਨਿਭਾਈ। ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ, ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ, ਖਜਾਨਚੀ ਜਤਿੰਦਰ ਸਿੰਘ ਖਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਬਲਬੀਰ ਸਿੰਘ, ਰਵਿੰਦਰ ਸਿੰਘ ਰੀਹਲ, ਗੁਰਮਿੰਦਰ ਸਿੰਘ ਗੋਮਾ, ਸਰਦੂਲ ਸਿੰਘ ਕਾਨਪੁਰੀ, ਦਵਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਗੁਰਜੀਤ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।