ਔਰਤਾਂ ਲਈ ਸਿਹਤ ਤੇ ਰੁਜ਼ਗਾਰ ਕੈਂਪ ਅੱਜ
ਔਰਤਾਂ ਲਈ ਵਿਸ਼ੇਸ਼ ਸਿਹਤ ਤੇ ਰੋਜ਼ਗਾਰ ਕੈਂਪ ਅੱਜ
Publish Date: Mon, 23 Mar 2026 08:29 PM (IST)
Updated Date: Mon, 23 Mar 2026 08:31 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸ਼ਾਹਕੋਟ ਵਿਖੇ ਬਲਾਕ ਪੱਧਰੀ ਸਮਾਗਮ 'ਔਰਤਾਂ ਲਈ ਸਿਹਤ ਤੇ ਰੋਜ਼ਗਾਰ ਕੈਂਪ' ਲਾਇਆ ਜਾ ਰਿਹਾ ਹੈ। ਸੀਡੀਪੀਓ ਸ਼ਾਹਕੋਟ ਰਾਜਵਿੰਦਰ ਕੌਰ ਨੇ ਦੱਸਿਆ ਕਿ ਇਹ ਕੈਂਪ 24 ਮਾਰਚ 2026 ਨੂੰ ਦਰਬਾਰਾ ਸਿੰਘ ਸਰਕਾਰੀ ਕਾਲਜ ਸ਼ਾਹਕੋਟ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦਾ ਸਮਾਂ ਸਵੇਰੇ 11:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗਾ। ਔਰਤਾਂ ਦੀ ਸਿਹਤ ਦੀ ਜਾਂਚ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਤੇ ਆਤਮ-ਨਿਰਭਰ ਬਣਾਉਣ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ।