ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਲੈਕਚਰ ਕਰਵਾਇਆ
ਸਪੋਰਟਸ ਕਾਲਜ ਵਿਖੇ ਕੌਮਾਂਤਰੀ ਮਾਂ ਬੋਲੀ ਦਿਹਾੜੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
Publish Date: Fri, 20 Feb 2026 08:22 PM (IST)
Updated Date: Fri, 20 Feb 2026 08:24 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਸੰਵਿਧਾਨਕ ਕਾਲਜ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ’ਚ 20 ਫਰਵਰੀ 2026 ਨੂੰ ਕੌਮਾਂਤਰੀ ਮਾਂ ਬੋਲੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ। ਇਹ ਲੈਕਚਰ ਉਪ ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ ਤੇ ਕਾਲਜ ਪ੍ਰਿੰਸੀਪਲ ਡਾ. ਰਣਬੀਰ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਇਆ। ਲੈਕਚਰ ਡਾ. ਗੁਰਵਿੰਦਰ ਕੌਰ (ਸਹਾਇਕ ਪ੍ਰੋਫ਼ੈਸਰ, ਪੰਜਾਬੀ) ਵੱਲੋਂ ਕਰਵਾਇਆ ਗਿਆ। ਜੇਸੀ ਡੀਏਵੀ ਕਾਲਜ ਦਸੂਹਾ ਦੇ ਸਹਾਇਕ ਪ੍ਰੋਫ਼ੈਸਰ ਡਾ. ਹਰਜੀਤ ਸਿੰਘ ਮੁੱਖ ਵਕਤਾ ਵਜੋਂ ਸ਼ਾਮਲ ਹੋਏ। ਕਾਲਜ ਪ੍ਰਿੰਸੀਪਲ ਡਾ. ਰਣਬੀਰ ਸਿੰਘ ਨੇ ਮੁੱਖ ਬੁਲਾਰੇ ਨੂੰ ‘ਜੀ ਆਇਆਂ’ ਆਖਿਆ ਤੇ ਸਮਾਂ ਕੱਢ ਕੇ ਆਉਣ ਲਈ ਧੰਨਵਾਦ ਦਿੱਤਾ। ਮੁੱਖ ਬੁਲਾਰੇ ਨੇ ਮਨੁੱਖੀ ਜੀਵਨ ’ਚ ਮਾਂ ਭਾਸ਼ਾ ਦੀ ਮਹੱਤਤਾ, ਮੌਜੂਦਾ ਸਥਿਤੀ ਤੇ ਸੰਭਾਵਨਾਵਾਂ ਬਾਰੇ ਸੰਜੀਦਗੀ ਨਾਲ ਵਿਚਾਰ ਪੇਸ਼ ਕੀਤੇ। ਉਨਾਂ ਕਿਹਾ, “ਜਿਸ ਮਨੁੱਖ ਨੂੰ ਆਪਣੀ ਭਾਸ਼ਾ ਨਹੀਂ ਆਉਂਦੀ, ਉਹ ਹੋਰ ਕੋਈ ਵੀ ਭਾਸ਼ਾ ਨਹੀਂ ਸਿੱਖ ਸਕਦਾ।” ਲੈਕਚਰ ਬਹੁਤ ਦਿਲਚਸਪ ਤੇ ਜਾਣਕਾਰੀ ਭਰਪੂਰ ਰਿਹਾ। ਸਮਾਗਮ ਦੇ ਅੰਤ ’ਤੇ ਕਾਲਜ ਪ੍ਰਿੰਸੀਪਲ ਤੇ ਸਮੂਹ ਅਧਿਆਪਕਾਂ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦਿੱਤਾ ਗਿਆ।