ਸੰਤਾਂ-ਮਹਾਪੁਰਸ਼ਾਂ ਦੀ ਜੀਵਨੀ ਤੋਂ ਸੇਧ ਲੈਣੀ ਚਾਹੀਦੀ ਹੈ
ਐੱਸਟੀਐੱਸ ਵਰਲਡ ਸਕੂਲ ਵਿੱਚ ਸੰਤ ਤਰਲੋਕ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 11ਵੀਂ (ਬੀ) ਜਮਾਤ ਵੱਲੋਂ ਵਿਸ਼ੇਸ਼ ਸਭਾ ਕਰਵਾਈ ਗਈ। ਇਸ ਸਭਾ ਦਾ ਉਦੇਸ਼ ਵਿਦਿਆਰਥੀਆਂ ਨੂੰ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਅਤੇ ਚੰਗੇ ਸੰਸਕਾਰਾਂ ਨਾਲ ਜੋੜਨਾ ਸੀ।
Publish Date: Tue, 26 May 2026 09:25 PM (IST)
Updated Date: Tue, 26 May 2026 09:28 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰਾਇਆ : ਐੱਸਟੀਐੱਸ ਵਰਲਡ ਸਕੂਲ ਵਿੱਚ ਸੰਤ ਤਰਲੋਕ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 11ਵੀਂ (ਬੀ) ਜਮਾਤ ਵੱਲੋਂ ਵਿਸ਼ੇਸ਼ ਸਭਾ ਕਰਵਾਈ ਗਈ। ਇਸ ਸਭਾ ਦਾ ਉਦੇਸ਼ ਵਿਦਿਆਰਥੀਆਂ ਨੂੰ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਅਤੇ ਚੰਗੇ ਸੰਸਕਾਰਾਂ ਨਾਲ ਜੋੜਨਾ ਸੀ। ਸਭਾ ਦਾ ਸੰਚਾਲਨ ਅੰਮ੍ਰਿਤਲੀਨ ਕੌਰ ਅਤੇ ਰੋਹਣਪ੍ਰੀਤ ਕੌਰ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ। ਹਰਸ਼ਿਤਾ ਨੇ ਪ੍ਰੇਰਨਾਦਾਇਕ ਵਿਚਾਰ ਪੇਸ਼ ਕੀਤਾ। ਇੰਦਰਜੀਤ ਸਿੰਘ ਨੇ ਨਵਾਂ ਸ਼ਬਦ ਅਤੇ ਉਸ ਦਾ ਅਰਥ ਦੱਸਿਆ। ਖੁਸ਼ੀ ਸ਼ਰਮਾ ਨੇ ਦੇਸ਼-ਵਿਦੇਸ਼ ਦੀਆਂ ਖ਼ਬਰਾਂ ਦੀਆਂ ਸੁਰਖੀਆਂ ਪੜ੍ਹੀਆਂ। ਗੁਰਵੀਨ ਕੌਰ ਕੂਨਰ ਨੇ ਸੰਤ ਤਰਲੋਕ ਸਿੰਘ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਪ੍ਰਤੀ ਯੋਗਦਾਨ ਬਾਰੇ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ। ਤਰਨਵੀਰ ਕੌਰ ਨੇ ਸੁੰਦਰ ਕਵਿਤਾ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਅੰਤ ਵਿੱਚ ਰਾਜਦੀਪ ਕੌਰ ਵੱਲੋਂ ਪ੍ਰਸ਼ਨੋਤਰੀ ਕਰਵਾਈ ਗਈ ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਸਕੂਲ ਦੀ ਪ੍ਰਿੰਸੀਪਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਹਾਨ ਸੰਤਾਂ ਦੇ ਜੀਵਨ ਤੋਂ ਸਾਨੂੰ ਸੇਵਾ, ਨਿਮਰਤਾ ਅਤੇ ਮਨੁੱਖਤਾ ਦੀ ਪ੍ਰੇਰਣਾ ਮਿਲਦੀ ਹੈ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਪਦੇਸ਼ਾਂ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਜਮਾਤ ਦੇ ਵਿਦਿਆਰਥੀਆਂ ਦੀ ਵਧੀਆ ਪੇਸ਼ਕਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਸਰਗਰਮੀਆਂ ਵਿਦਿਆਰਥੀਆਂ ਦੇ ਆਤਮਵਿਸ਼ਵਾਸ ਅਤੇ ਗਿਆਨ ਵਿੱਚ ਵਾਧਾ ਕਰਦੀਆਂ ਹਨ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਹਮੇਸ਼ਾਂ ਅਨੁਸ਼ਾਸਨ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।