ਵੋਟਰ ਹੈਲਪ ਡੈਸਕ ਤੇ ਰਜਿਸਟ੍ਰੇਸ਼ਨ ਮੁਹਿੰਮ ਚਲਾਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਵੋਟਰ ਹੈਲਪ ਡੈਸਕ ਤੇ ਵਿਸ਼ੇਸ਼ ਰਜਿਸਟ੍ਰੇਸ਼ਨ ਮੁਹਿੰਮ
Publish Date: Mon, 14 Sep 2026 06:30 PM (IST)
Updated Date: Mon, 14 Sep 2026 06:32 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਤੇ ਯੋਗ ਵਿਦਿਆਰਥੀਆਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ’ਚ ਵੋਟਰ ਹੈਲਪ ਡੈਸਕ ਤੇ ਵਿਸ਼ੇਸ਼ ਵੋਟਰ ਜਾਗਰੂਕਤਾ ਤੇ ਰਜਿਸਟ੍ਰੇਸ਼ਨ ਮੁਹਿੰਮ ਚਲਾਈ ਗਈ। ਦਿਵਿਆ ਪੀ, ਆਈਏਐੱਸ, ਐਡੀਸ਼ਨਲ ਡਿਪਟੀ ਕਮਿਸ਼ਨਰ (ਡੀ) ਤੇ ਐੱਸਡੀਐੱਮ ਜਲੰਧਰ-1 ਸ਼ੁਭੀ ਆਂਗਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਸ ਮੁਹਿੰਮ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ਾਂ ਤੇ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਸਵੀਪ ਨੋਡਲ ਅਫ਼ਸਰ ਚੰਦਰ ਸ਼ੇਖਰ ਤੇ ਮਨਜੀਤ ਮੈਨੀ ਨੇ ਵਿਦਿਆਰਥੀਆਂ ਨਾਲ ਸੰਵਾਦ ਕਰਦਿਆਂ ਉਨ੍ਹਾਂ ਨੂੰ ਲੋਕਤੰਤਰ ’ਚ ਨੌਜਵਾਨਾਂ ਦੀ ਭੂਮਿਕਾ ਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਵਾਇਆ।ਇਸ ਮੌਕੇ ਕਾਲਜ ਦੀ ਓਐੱਸਡੀ ਡਾ. ਨਵਜੋਤ ਕੌਰ ਨੇ ਕਿਹਾ ਕਿ ਨੌਜਵਾਨ ਲੋਕਤੰਤਰ ਦੀ ਮਜ਼ਬੂਤੀ ਦਾ ਅਹਿਮ ਆਧਾਰ ਹਨ। ਉਨ੍ਹਾਂ ਸਾਰੇ ਯੋਗ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟਰ ਹੋ ਕੇ ਲੋਕਤੰਤਰਿਕ ਪ੍ਰਕਿਰਿਆ ’ਚ ਸਰਗਰਮ ਭਾਗੀਦਾਰੀ ਦੀ ਅਪੀਲ ਕੀਤੀ। ਡਾ. ਨੇਹਾ ਮੋਂਗਾ ਤੇ ਡਾ. ਪਰਵਿੰਦਰ ਕੌਰ ਢਿੱਲੋਂ ਨੇ ਵੀ ਮੁਹਿੰਮ ਨੂੰ ਸਫਲ ਬਣਾਉਣ ’ਚ ਸਹਿਯੋਗ ਦਿੱਤਾ। ਵਿਦਿਆਰਥੀ ਐਂਬੈਸਡਰਾਂ ਅਨੰਤਨੂਰ ਕੌਰ, ਸ਼ੁਭਮ, ਪ੍ਰਭਸ਼ਰਨ ਸਿੰਘ, ਸਰਗੁਣ ਕੌਰ, ਰਾਹੁਲ ਸਲਹੋਤਰਾ, ਵੰਸ਼, ਸਿਮਰਨ, ਸਿਮਰਤ, ਚਾਰਿਕਾ, ਸੰਜਨਾ ਤੇ ਮ੍ਰਿਦੁਲ ਠਾਕੁਰ ਨੇ ਆਪਣੇ ਸਾਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਲਈ ਪ੍ਰੇਰਿਆ।