- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਮੌਕੇ ਵਿਸ਼ੇਸ਼ ਦੀਵਾਨ ਸਜਾਏ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਸਵੇਰ ਦੇ ਦੀਵਾਨ ਵਿਚ ਸਹਿਜ ਪਾਠ ਦੀ ਸਮਾਪਤੀ ਉਪਰੰਤ ਹਜ਼ੂਰੀ ਰਾਗੀ ਜੱਥਿਆਂ ਤੇ ਭਾਈ ਅਮਰਿੰਦਰ ਸਿੰਘ ਨੇ ਕੀਰਤਨ,ਗਿਆਨੀ ਸਾਹਿਬ ਸਿੰਘ ਲੱਖਣਾ ਤੇ ਗਿਆਨੀ ਦਲਬੀਰ ਸਿੰਘ ਨੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਬੰਦੀ ਛੋੜ ਦਿਵਸ ਨਾਲ ਸਬੰਧਤ ਗੁਰ-ਇਤਿਹਾਸ ਤੋਂ ਜਾਣੂ ਕਰਵਾਇਆ। ਚੱਲ ਰਹੀ ਸਹਿਜ ਪਾਠਾਂ ਦੀ ਲੜੀ ਦੇ ਤਹਿਤ ਸਮਰੀਤ ਸਿੰਘ ਦੇ ਪਰਿਵਾਰ ਵੱਲੋਂ ਸ੍ਰੀ ਸਹਿਜ ਪਾਠਾਂ ਦੇ ਭੋਗ ਪੁਆਏ ਗਏ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਪਾਵਨ ਦਿਹਾੜੇ ਦੀ ਵਧਾਈ ਦਿੱਤੀ। ਬੇਅੰਤ ਸਿੰਘ ਸਰਹੱਦੀ ਨੇ ਸੰਗਤਾਂ ਨੂੰ ਇਤਿਹਾਸਕ ਤੋਂ ਜਾਣੂ ਕਰਵਾਇਆ। ਬੀਬੀ ਸਿਮਰਜੀਤ ਕੌਰ ਲੁਬਾਣਾ ਨੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਕਵਿਤਾ ਸੁਣਾਈ। ਰਾਤ ਨੂੰ ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ’ਚ ਭਾਈ ਜਸਪਾਲ ਸਿੰਘ ਰਾਜ ਨਗਰ ਵਾਲੇ ਤੇ ਪ੍ਰੋਫੈਸਰ ਮਨਜਿੰਦਰ ਕੌਰ ਦੇ ਜੱਥੇ ਨੇ ਰਸ ਭਿੰਨੇ ਕੀਰਤਨ ਦੀ ਛਹਿਬਰ ਲਗਾਈ। ਗੁਰੂ ਕਾ ਅਤੁੱਟ ਲੰਗਰ ਵਰਤਾਇਆ। ਸਮਾਗਮ ਵਿਚ ਬੇਅੰਤ ਸੰਗਤਾਂ ਨੇ ਹਾਜ਼ਰੀ ਭਰੀ।