- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੇਹਰ ਚੰਦ ਪੌਲੀਟੈਕਨਿਕ ਕਾਲਜ ਦੇ ਆਟੋਮੋਬਾਈਲ ਵਿਭਾਗ ’ਚ ਵਿਸ਼ੇਸ਼ ਸੈਮੀਨਾਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ
ਮੇਹਰ ਚੰਦ ਪੌਲੀਟੈਕਨਿਕ ਕਾਲਜ ਦੇ ਆਟੋਮੋਬਾਈਲ ਇੰਜੀਨੀਅਰਿੰਗ ਵਿਭਾਗ ਵੱਲੋਂ ਫਾਈਨਲ ਸਾਲ ਦੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ ਤੇ ਉਨ੍ਹਾਂ ਨੂੰ ਪਲੇਸਮੈਂਟ ਲਈ ਤਿਆਰ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ’ਚ ਡਾ. ਪਰਮਜੀਤ ਸਿੰਘ, ਸਹਾਇਕ ਪ੍ਰੋਫੈਸਰ, ਸੈਂਟਰ ਇੰਸਟੀਚਿਊਟ ਆਫ ਹੈਂਡ ਟੂਲਜ਼, ਜਲੰਧਰ ਨੇ ਨੌਕਰੀ ਲਈ ਇੰਟਰਵਿਊ ਦੀ ਤਿਆਰੀ, ਪ੍ਰਭਾਵਸ਼ਾਲੀ ਸੰਚਾਰ, ਗਰੁੱਪ ਡਿਸਕਸ਼ਨ, ਆਤਮ-ਵਿਸ਼ਵਾਸ ਤੇ ਪ੍ਰਭਾਵਸ਼ਾਲੀ ਰਿਜ਼ਿਊਮ ਤਿਆਰ ਕਰਨ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਤਕਨੀਕੀ ਗਿਆਨ ਦੇ ਨਾਲ-ਨਾਲ ਸਾਫਟ ਸਕਿੱਲਜ਼, ਸੰਚਾਰ ਹੁਨਰ ਤੇ ਸ਼ਖ਼ਸੀਅਤ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਤੇ ਉਨ੍ਹਾਂ ਲਈ ਬਿਹਤਰ ਪਲੇਸਮੈਂਟ ਦੇ ਮੌਕੇ ਪੈਦਾ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਆਟੋਮੋਬਾਈਲ ਇੰਜੀਨੀਅਰਿੰਗ ਵਿਭਾਗ ਦੇ ਇੰਚਾਰਜ ਗੌਰਵ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਸੈਮੀਨਾਰ ਤੋਂ ਪ੍ਰਾਪਤ ਗਿਆਨ ਤੇ ਸੁਝਾਵਾਂ ਨੂੰ ਆਪਣੇ ਭਵਿੱਖ ਦੇ ਕਰੀਅਰ ’ਚ ਅਮਲ ’ਚ ਲਿਆਉਣ ਲਈ ਪ੍ਰੇਰਿਤ ਕੀਤਾ।