- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੱਤਿਅਮ ਇੰਸਟੀਟਿਊਟ ਵਿਖੇ ਆਈਟੀ ਵਿਭਾਗ ਵੱਲੋਂ ਡਿਜੀਟਲ ਮਾਰਕੀਟਿੰਗ, ਪੀਐੱਚਪੀ ਤੇ ਏਆਈ ’ਤੇ ਵਿਸ਼ੇਸ਼ ਸੈਮੀਨਾਰ

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਸੱਤਿਅਮ ਇੰਸਟੀਟਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਨਕੋਦਰ ਦੇ ਆਈਟੀ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਤਕਨੀਕੀ ਗਿਆਨ ਤੇ ਪੇਸ਼ੇਵਰ ਹੁਨਰ ਨੂੰ ਨਿਖਾਰਨ ਲਈ ਡਿਜੀਟਲ ਮਾਰਕੀਟਿੰਗ, ਪੀਐੱਚਪੀ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਵਿਸ਼ਿਆਂ ’ਤੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ। ਇਸ ਸੈਮੀਨਾਰ ’ਚ ਜਲੰਧਰ ਸਥਿਤ ਟੈਕ ਕੈਡ ਕੰਪਨੀ ਦੇ ਮਾਹਿਰਾਂ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਡਿਜੀਟਲ ਯੁੱਗ ’ਚ ਡਿਜੀਟਲ ਮਾਰਕੀਟਿੰਗ ਤੇ ਵੈੱਬ ਟੈਕਨੋਲੋਜੀਜ਼ ਦੀ ਮਹੱਤਤਾ ਲਗਾਤਾਰ ਵੱਧ ਰਹੀ ਹੈ, ਜਦ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਤੇਜ਼ੀ ਨਾਲ ਹਰ ਇੰਡਸਟਰੀ ’ਚ ਆਪਣੀ ਪਕੜ ਮਜ਼ਬੂਤ ਕਰ ਰਹੀ ਹੈ। ਵਿਦਿਆਰਥੀਆਂ ਨੇ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਆਪਣੇ ਸਵਾਲਾਂ ਦੇ ਜਵਾਬ ਹਾਸਲ ਕੀਤੇ। ਇਹ ਸੈਮੀਨਾਰ ਕਾਲਜ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜਯੋਤੀ ਸ਼ਰਮਾ, ਐੱਮਡੀ ਸ਼ਿਵਮ ਸ਼ਰਮਾ ਤੇ ਪ੍ਰਿੰਸੀਪਲ ਰਾਸ਼ਿਦ ਹਾਮਿਦ ਦੇ ਸਹਿਯੋਗ ਨਾਲ ਆਈਟੀ ਵਿਭਾਗ ਵੱਲੋਂ ਨੇਪਰੇ ਚਾੜ੍ਹਿਆ ਗਿਆ। ਇਸ ਮੌਕੇ ਚੇਅਰਮੈਨ ਵਿਪਨ ਸ਼ਰਮਾ ਨੇ ਕਿਹਾ ਕਿ ਅੱਜ ਦੇ ਤਕਨੀਕੀ ਦੌਰ ’ਚ ਆਈਟੀ ਖੇਤਰ ਵਿਦਿਆਰਥੀਆਂ ਲਈ ਬੇਅੰਤ ਮੌਕੇ ਲੈ ਕੇ ਆ ਰਿਹਾ ਹੈ।