- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੇਂਟ ਜੋਸਫ਼ ਬੁਆਏਜ਼ ਸਕੂਲ ਦੇ ਸਾਲਾਨਾ ਖੇਡ ਦਿਵਸ ਦਾ ਸ਼ਾਨਦਾਰ ਸਮਾਪਨ

ਰੈੱਡ ਹਾਊਸ ਬਣਿਆ ਓਵਰਆਲ ਚੈਂਪੀਅਨ, ਸਾਧਨਾ ਕੁਮਾਰੀ ਨੇ ਚਾਰ ਸੋਨੇ ਅਤੇ ਦੋ ਚਾਂਦੀ ਦੇ ਤਗ਼ਮੇ ਜਿੱਤ ਕੇ ਹਾਸਲ ਕੀਤਾ ਬੈਸਟ ਐਥਲੀਟ ਦਾ ਖ਼ਿਤਾਬ
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ
ਸੇਂਟ ਜੋਸਫ਼ ਬੁਆਏਜ਼ ਸਕੂਲ ’ਚ ਕਰਵਾਏ ਗਏ ਦੋ ਰੋਜ਼ਾ ਸਾਲਾਨਾ ਖੇਡ ਦਿਵਸ ਦਾ ਸਮਾਪਨ ਹੋਇਆ। ਮੁੱਖ ਮਹਿਮਾਨ ਵਜੋਂ ਐਕਸਾਈਜ਼ ਅਫ਼ਸਰ, ਜਲੰਧਰ ਈਸਟ ਡਿਸਟ੍ਰਿਕਟ ਇੰਜੀਨੀਅਰ ਰਮਨ ਭਗਤ ਨੇ ਸ਼ਿਰਕਤ ਕੀਤੀ। ਇਸ ਮੌਕੇ ਇੰਜੀਨੀਅਰ ਰਮਨ ਭਗਤ ਦਾ ਵਿਸ਼ੇਸ਼ ਤੌਰ ’ਤੇ ਸਵਾਗਤ ਕੀਤਾ ਗਿਆ। ਉਹ ਇਸੇ ਸਕੂਲ ਦੇ ਸਾਬਕਾ ਵਿਦਿਆਰਥੀ ਵੀ ਰਹੇ ਹਨ। ਮੁਕਾਬਲਿਆਂ ਦੇ ਅੰਤਿਮ ਨਤੀਜਿਆਂ ਵਿੱਚ ਰੈੱਡ ਹਾਊਸ ਨੇ ਪਹਿਲਾ ਸਥਾਨ ਹਾਸਲ ਕਰਕੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ। ਯੈਲੋ ਹਾਊਸ ਦੂਜੇ ਅਤੇ ਬਲੂ ਹਾਊਸ ਤੀਜੇ ਸਥਾਨ ’ਤੇ ਰਿਹਾ। ਇਸ ਖੇਡ ਸਮਾਰੋਹ ਦਾ ਮੁੱਖ ਆਕਰਸ਼ਣ ਸਾਧਨਾ ਕੁਮਾਰੀ ਰਹੀ, ਜਿਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਸੋਨੇ ਅਤੇ ਦੋ ਚਾਂਦੀ ਦੇ ਤਗ਼ਮੇ ਜਿੱਤੇ। ਉਸ ਨੂੰ ਬੈਸਟ ਐਥਲੀਟ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਫਾਦਰ ਡੇਵਿਸ ਅਲਾਪੱਟੂ ਨੇ ਸਾਰੇ ਜੇਤੂਆਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਅਤੇ ਸਰਬਪੱਖੀ ਵਿਕਾਸ ਦਾ ਅਹਿਮ ਸਾਧਨ ਹਨ। ਜਿੱਤ ਸਾਨੂੰ ਖੁਸ਼ੀ ਦਿੰਦੀ ਹੈ, ਜਦਕਿ ਹਾਰ ਸਾਨੂੰ ਆਪਣੀਆਂ ਕਮੀਆਂ ਪਛਾਣ ਕੇ ਅੱਗੇ ਵਧਣ ਦੀ ਸਿੱਖਿਆ ਦਿੰਦੀ ਹੈ। ਪ੍ਰਿੰਸੀਪਲ ਜੇਨ ਜੋਸ ਨੇ ਖੇਡ ਦਿਵਸ ਦੀ ਸਫਲਤਾ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੀ ਪ੍ਰਤਿਭਾ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਨੂੰ ਨਿਖਾਰਨ ਦਾ ਵਧੀਆ ਮੰਚ ਹਨ। ਅੰਤ ’ਚ ਸਾਰੇ ਜੇਤੂਆਂ, ਭਾਗ ਲੈਣ ਵਾਲੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਵਧਾਈ ਦਿੱਤੀ ਗਈ।