ਕੂਲ ਰੋਡ 'ਤੇ ਤੇਜ਼ ਰਫ਼ਤਾਰ ਕਾਰ ਨੇ ਮਚਾਈ ਤਬਾਹੀ
ਕੂਲ ਰੋਡ 'ਤੇ ਤੇਜ਼ ਰਫ਼ਤਾਰ ਕਾਰ ਨੇ ਮਚਾਈ ਤਬਾਹੀ
Publish Date: Sun, 08 Feb 2026 06:54 PM (IST)
Updated Date: Mon, 09 Feb 2026 04:08 AM (IST)
- ਕਾਰ ਫੁੱਟਪਾਥ ਨਾਲ ਟਕਰਾਈ, ਵੱਡਾ ਹਾਦਸਾ ਟਲਿਆ ਰਾਕੇਸ਼ ਗਾਂਧੀ, ਪੰਜਾਬੀ ਜਾਗਰਣ ਜਲੰਧਰ : ਸ਼ਹਿਰ ਦੇ ਕੂਲ ਰੋਡ ਦੇ ਨਿਊ ਜਵਾਹਰ ਨਗਰ ਇਲਾਕੇ ’ਚ ਦੇਰ ਰਾਤ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਇਕ ਤੇਜ਼ ਰਫ਼ਤਾਰ ਕਾਰ ਅਚਾਨਕ ਕੰਟਰੋਲ ਗੁਆ ਬੈਠੀ ਤੇ ਫੁੱਟਪਾਥ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਸੜਕ ਵਿਚਕਾਰ ਫਸ ਗਿਆ। ਹਾਲਾਂਕਿ ਕਾਰ ਚਲਾ ਰਹੇ ਨੌਜਵਾਨ ਨੂੰ ਮਾਮੂਲੀ ਸੱਟਾਂ ਲੱਗੀਆਂ। ਸਥਾਨਕ ਲੋਕਾਂ ਅਨੁਸਾਰ ਕਾਰ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਤੇ ਅਚਾਨਕ ਕੰਟਰੋਲ ਗੁਆ ਬੈਠੀ, ਜਿਸ ਕਾਰਨ ਵਾਹਨ ਸਿੱਧਾ ਫੁੱਟਪਾਥ ਨਾਲ ਟਕਰਾ ਗਿਆ। ਹਾਦਸੇ ਤੋਂ ਬਾਅਦ ਕੁਝ ਸਮੇਂ ਲਈ ਆਵਾਜਾਈ ’ਚ ਵਿਘਨ ਪਿਆ ਤੇ ਲੋਕਾਂ ਨੂੰ ਬਾਹਰ ਨਿਕਲਣ ’ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸੂਚਨਾ ਮਿਲਣ ਤੇ, ਪੁਲਿਸ ਅਧਿਕਾਰੀ ਮਨਮੋਹਨ ਸਿੰਘ, ਜੋ ਕਿ ਰਾਤ ਦੀ ਡਿਊਟੀ ਤੇ ਸਨ, ਮੌਕੇ ਤੇ ਪਹੁੰਚੇ ਤੇ ਸਥਿਤੀ ਦਾ ਜਾਇਜ਼ਾ ਲਿਆ। ਮੁੱਢਲੀ ਜਾਂਚ ਤੋਂ ਪਤਾ ਲੱਗਾ ਕਿ ਵਾਹਨ ਕੰਟਰੋਲ ਗੁਆ ਬੈਠਾ ਤੇ ਫੁੱਟਪਾਥ ਨਾਲ ਟਕਰਾ ਗਿਆ। ਪੁਲਿਸ ਅਧਿਕਾਰੀ ਮਨਮੋਹਨ ਸਿੰਘ ਨੇ ਕਿਹਾ ਕਿ ਡਰਾਈਵਰ ਦਾ ਮੋਬਾਈਲ ਨੰਬਰ ਪ੍ਰਾਪਤ ਕਰ ਲਿਆ ਗਿਆ ਹੈ ਤਾਂ ਜੋ ਉਸ ਨਾਲ ਸੰਪਰਕ ਕੀਤਾ ਜਾ ਸਕੇ ਤੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।