ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ
ਘਰ ਦੇ ਬਾਹਰੋਂ ਸਪਲੈਂਡਰ ਬਾਈਕ ਚੋਰੀ
Publish Date: Tue, 21 Apr 2026 07:39 PM (IST)
Updated Date: Tue, 21 Apr 2026 07:43 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਰਾਮਾ ਮੰਡੀ ਦੀ ਹੱਦ ’ਚ ਪੈਂਦੇ ਗੁਰੂ ਨਾਨਕਪੁਰਾ ’ਚ ਦਿਨ-ਦਿਹਾੜੇ ਇਕ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਦੀ ਚੋਰੀ ਹੋ ਗਿਆ। ਪੂਰੀ ਘਟਨਾ ਨੇੜਲੇ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ। ਵਿਕਾਸ ਜਰਿਆਲ ਨੇ ਦੱਸਿਆ ਕਿ ਉਹ ਘਰ ’ਚ ਆਰਾਮ ਕਰ ਰਿਹਾ ਸੀ। ਉਸਨੇ ਆਪਣਾ ਮੋਟਰਸਾਈਕਲ ਆਪਣੇ ਘਰ ਦੇ ਬਾਹਰ ਖੜ੍ਹਾ ਕੀਤਾ ਸੀ। ਦੁਪਹਿਰ ਨੂੰ ਜਦੋਂ ਉਹ ਕਿਸੇ ਕੰਮ ਲਈ ਘਰ ਤੋਂ ਬਾਹਰ ਨਿਕਲਿਆ ਤਾਂ ਮੋਟਰਸਾਈਕਲ ਗਾਇਬ ਸੀ। ਜਦੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਦੇਖੀ ਤਾਂ ਦੋ ਅਣਪਛਾਤੇ ਨੌਜਵਾਨ ਦਿਖਾਈ ਦਿੱਤੇ। ਉਨ੍ਹਾਂ ਨੇ ਪਲਕ ਝਪਕਦਿਆਂ ਹੀ ਤਾਲਾ ਤੋੜ ਦਿੱਤਾ ਤੇ ਮੋਟਰਸਾਈਕਲ ਭਜਾ ਲਿਆ। ਘਟਨਾ ਬਾਰੇ ਪਤਾ ਲੱਗਣ ਤੇ ਰਾਮਾ ਮੰਡੀ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਗਿਆ। ਇਸ ਤੋਂ ਇਲਾਵਾ ਪੀੜਤ ਨੇ ਕੌਂਸਲਰ ਮਨਮੋਹਨ ਸਿੰਘ ਰਾਜੂ ਨੂੰ ਮਾਮਲੇ ਤੋਂ ਜਾਣੂ ਕਰਵਾਇਆ। ਇਸ ਮਾਮਲੇ ਸਬੰਧੀ ਐੱਸਐੱਚਓ ਜਸਪਾਲ ਸਿੰਘ ਨੇ ਕਿਹਾ ਕਿ ਪੁਲਿਸ ਨੇ ਸੀਸੀਟੀਵੀ ਫੁਟੇਜ ਪ੍ਰਾਪਤ ਕਰ ਲਈ ਹੈ। ਫੁਟੇਜ ਦੇ ਆਧਾਰ ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।