- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਅਮਰਦਾਸ ਪਬਲਿਕ ਸਕੂਲ ਦੇ ਜੂਨੀਅਰ ਵਿੰਗ ਵਿਖੇ ਕਰਵਾਇਆ ਗਿਆ ਖੇਡ ਦਿਵਸ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰੂ ਅਮਰਦਾਸ ਪਬਲਿਕ ਸਕੂਲ, ਮਾਡਲ ਟਾਊਨ ਦੇ ਜੂਨੀਅਰ ਵਿੰਗ ਵਿਖੇ ਖੇਡ ਦਿਵਸ ਕਰਵਾਇਆ ਗਿਆ। ਇਸ ਮੌਕੇ ਮਹਿੰਦਰਜੀਤ ਸਿੰਘ ਪ੍ਰਧਾਨ ਤੇ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮਹਿਮਾਨ ਤਾਨੀਆ ਬੈਂਸ ਜੁਆਇੰਟ ਕਮਿਸ਼ਨਰ ਜਲੰਧਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਗਿਆ। ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਤੇ ਪ੍ਰਬੰਧਕ ਕਮੇਟੀ ਵੱਲੋਂ ਹਵਾ ’ਚ ਰੰਗ-ਬਿਰੰਗੇ ਗੁਬਾਰੇ ਛੱਡ ਕੇ ਕੀਤਾ ਗਿਆ। ਵਾਈਸ ਪ੍ਰਿੰਸੀਪਲ ਜੈਸਮੀਨ ਕੌਰ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਸ਼ਬਦ ਗਾਇਨ ਦੁਆਰਾ ਕੀਤੀ ਗਈ। ਇਨ੍ਹਾਂ ਖੇਡਾਂ ’ਚ ਪ੍ਰੀ-ਨਰਸਰੀ ਤੋਂ ਸੀਨੀਅਰ ਕੇਜੀ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਚੇਚੇ ਤੌਰ ’ਤੇ ਬੁਲਾਇਆ ਗਿਆ। ਸਕੂਲ ਦੇ ਪ੍ਰੀ-ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਜਿਵੇਂ ਡਰੈਗ ਦਾ ਬਾਲ, ਬਾਲ ਬੈਲਸਿੰਗ, ਹਰਡਲ ਰੇਸ, 50 ਤੇ 100 ਮੀਟਰ ਰੇਸ, ਹੂਲਾ-ਹੂਪ, ਰੁਕਾਵਟ ਦੌੜ ਟਰਾਈ ਸਾਈਕਲ ਆਦਿ ਕਈ ਖੇਡਾਂ ਦਾ ਪ੍ਰਦਰਸ਼ਨ ਕਰਦੇ ਹੋਏ ਯੋਗਾ ਤੇ ਡੰਬਲਸ ਵੀ ਕਰਵਾਏ ਗਏ। ਮੁੱਖ ਮਹਿਮਾਨ ਤਾਨੀਅ ਬੈਂਸ ਤੇ ਪ੍ਰਬੰਧਕ ਕਮੇਟੀ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਇਨਾਮ ਵੰਡੇ ਗਏ। ਸਭ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਤਾਨੀਆ ਬੈਂਸ ਤੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਖੇਡਾਂ ਨਾਲ ਜੁੜੇ ਰਹਿਣ ਲਈ ਜਾਗਰੂਕ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਡਾ. ਐੱਚਐੱਮ ਹੂਰੀਆ ,ਪਰਮਿੰਦਰ ਸਿੰਘ, ਜੋਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਆਨੰਦ, ਐੱਚਐੱਸ ਭਸੀਨ, ਐੱਚ.ਐੱਸ. ਕਾਕਾ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ ਆਦਿ ਹਾਜ਼ਰ ਸਨ।