ਡਾ. ਗਿੱਲ ਨੇ ਕੀਤਾ ਸਪੋਰਟਸ ਕਾਲਜ ਦਾ ਦੌਰਾ
ਸਪੋਰਟਸ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਸਪੋਰਟਸ ਕਾਲਜ ਦਾ ਦੌਰਾ ਕੀਤਾ ਗਿਆ
Publish Date: Wed, 25 Feb 2026 08:32 PM (IST)
Updated Date: Wed, 25 Feb 2026 08:34 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਨਵੇਂ ਨਿਯੁਕਤ ਵਾਈਸ-ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ 24 ਫ਼ਰਵਰੀ ਨੂੰ ਯੂਨੀਵਰਸਿਟੀ ਦੇ ਸੰਵਿਧਾਨਕ ਕਾਲਜ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਦੌਰਾ ਕੀਤਾ ਗਿਆ। ਵਾਈਸ- ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਸਮੁੱਚੇ ਕਾਲਜ ਕੈਂਪਸ ਤੇ ਖੇਡ ਦੇ ਮੈਦਾਨਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਾਲਜ ਪ੍ਰਿੰਸੀਪਲ ਡਾ. ਰਣਬੀਰ ਸਿੰਘ ਤੇ ਸਮੂਹ ਅਧਿਆਪਕ ਨੂੰ ਸੰਬੋਧਿਤ ਹੁੰਦਿਆਂ ਕਿ ਕਾਲਜ ਨੂੰ ਅਕਾਦਮਿਕ ਤੇ ਖੇਡਾਂ ਦੇ ਖੇਤਰ ’ਚ ਬੁਲੰਦੀਆਂ ’ਤੇ ਲੈ ਜਾਣ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ ਤੇ ਭਵਿੱਖ ’ਚ ਖੇਡ ਤੇ ਖਿਡਾਰੀਆਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਹ ਜਲਦ ਹੀ ਨਵੀਂ ਖੇਡ ਨੀਤੀ ਤੇ ਹੋਰ ਨਵੇਂ ਕੋਰਸ ਦੀ ਸ਼ੁਰੂਆਤ ਕਰਨਗੇ।