ਬਲਰਾਜ ਨੇ ਲੈਨ ਗੇਮਿੰਗ ਮੁਕਾਬਲੇ ’ਚ ਮਾਰੀ ਬਾਜ਼ੀ
ਸ਼੍ਰੀ ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਲੈਨ ਗੇਮਿੰਗ ਮੁਕਾਬਲੇ ’ਚ ਮਾਰੀ ਬਾਜ਼ੀ
Publish Date: Tue, 18 Nov 2025 08:18 PM (IST)
Updated Date: Wed, 19 Nov 2025 04:13 AM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਪੀ੍ਤ ਨਗਰ ਦੇ ਵਿਦਿਆਰਥੀ ਬਲਰਾਜ ਸਿੰਘ ਨੇ ਲੈਨ ਗੇਮਿੰਗ ਮੁਕਾਬਲੇ ’ਚ ਮਾਰੀ ਬਾਜ਼ੀ ਹੈ। ਪ੍ਰਿੰਸੀਪਲ ਜਗਜੀਤ ਸਿੰਘ ਨੇ ਦੱਸਿਆ ਕਿ ਸਿਟੀ ਪਬਲਿਕ ਸਕੂਲ ਵੱਲੋਂ ਕਰਵਾਏ ਕਲਰਜ਼ ਸਕੂਲ ਫੈਸਟ–2025 ਨੂੰ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਇੰਟਰ-ਸਕੂਲ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ’ਚ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਭਾਗ ਲਿਆ। ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪ੍ਰੀਤ ਨਗਰ ਦੇ ਵਿਦਿਆਰਥੀ ਬਲਰਾਜ ਸਿੰਘ ਨੇ ਲੈਨ ਗੇਮਿੰਗ ਸ਼੍ਰੇਣੀ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਉਸਦੀ ਇਸ ਕਾਮਯਾਬੀ ਨਾਲ ਨਾ ਸਿਰਫ਼ ਸਕੂਲ ਦਾ ਨਾਮ ਚਮਕਿਆ ਹੈ, ਸਗੋਂ ਹੋਰ ਵਿਦਿਆਰਥੀਆਂ ਦਾ ਉਤਸ਼ਾਹ ਵੀ ਕਾਬਲੇ-ਤਾਰੀਫ਼ ਢੰਗ ਨਾਲ ਵਧਿਆ ਹੈ। ਸਕੂਲ ਦੇ ਪ੍ਰਿੰਸੀਪਲ ਜਗਜੀਤ ਸਿੰਘ ਤੇ ਕੰਟਰੋਲਰ ਚਰਨਜੀਤ ਕੌਰ ਨੇ ਜੇਤੂ ਵਿਦਿਆਰਥੀ ਨੂੰ ਵਧਾਈ ਦਿੱਤੀ ਤੇ ਉਸਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।