- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੂਨ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਦੂਨ ਵਰਲਡ ਸਕੂਲ, ਮਲਸੀਆ ’ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਆਰੰਭ ਕੀਤੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਨਾਲ ਹੋਈ। ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਕਰਨ ਤੋਂ ਇਲਾਵਾ ਲੰਗਰ ਦੀ ਤਿਆਰੀ ਤੋਂ ਲੈ ਕੇ ਵਰਤਾਉਣ ਤੱਕ ਦੀ ਸੇਵਾ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਾਨੂੰ ਨਿਮਰਤਾ, ਸੇਵਾ, ਦਇਆ ਅਤੇ ਮਨੁੱਖਤਾ ਨਾਲ ਪਿਆਰ ਕਰਨ ਦੀ ਸਿੱਖਿਆ ਦਿੰਦਾ ਹੈ। ਡਾਇਰੈਕਟਰ ਸਵਰਨਪਾਲ ਕੌਰ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਬੱਚਿਆਂ ਦੇ ਅੰਦਰ ਸੇਵਾ-ਭਾਵਨਾ, ਅਨੁਸ਼ਾਸਨ, ਸਹਿਣਸ਼ੀਲਤਾ ਅਤੇ ਚੰਗੇ ਸੰਸਕਾਰ ਪੈਦਾ ਕਰਦੇ ਹਨ। ਪ੍ਰਿੰਸੀਪਲ ਅਰਸ਼ਦੀਪ ਕੌਰ ਘੁੰਮਣ ਨੇ ਕਿਹਾ ਕਿ ਦੂਨ ਵਰਲਡ ਸਕੂਲ ਦਾ ਮਕਸਦ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਚੰਗੇ ਇਨਸਾਨ ਬਣਾਉਣਾ ਵੀ ਹੈ। ਇਸ ਮੌਕੇ ਚੇਅਰਮੈਨ ਪਰਮਵੀਰ ਸਿੰਘ ਤੇ ਫਾਈਨਾਂਸ ਸੈਕਟਰੀ ਇੰਦਰਪ੍ਰਤਾਪ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।