ਸ੍ਰੀ ਕਰਤਾਰਪੁਰ ਸਾਹਿਬ ਜੀ ਦਾ ਲਾਂਘਾ ਤੁਰੰਤ ਖੋਲ੍ਹਿਆ ਜਾਵੇ : ਸਿੱਖ ਤਾਲਮੇਲ ਕਮੇਟੀ
ਸ੍ਰੀ ਕਰਤਾਰਪੁਰ ਸਾਹਿਬ ਜੀ ਦਾ ਲਾਂਘਾ ਸੰਗਤਾ ਲਈ ਤੁਰੰਤ ਖੋਹਲਿਆ ਜਾਵੇ- ਸਿੱਖ ਤਾਲਮੇਲ ਕਮੇਟੀ
Publish Date: Thu, 07 May 2026 07:54 PM (IST)
Updated Date: Thu, 07 May 2026 07:56 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਧਰਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜੋ ਸਿੱਖ ਕੌਮ ਦੀਆਂ ਲੰਬੇ ਸਮੇਂ ਤੋਂ ਲਗਾਤਾਰ ਅਰਦਾਸਾਂ ਤੋਂ ਬਾਅਦ ਲਾਂਗੇ ਨੂੰ ਖੋਲ੍ਹ ਦਿੱਤਾ ਗਿਆ ਸੀ ਅਤੇ ਸੰਗਤਾਂ ਗੁਰੂ ਨਾਨਕ ਸਾਹਿਬ ਜੀ ਦੇ ਅਸਥਾਨ ਦੇ ਦਰਸ਼ਨ ਦੀਦਾਰੇ ਕਰ ਰਹੀਆਂ ਸਨ ਪਰ ਪੁਲਵਾਮਾ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਪਰਮਪ੍ਰੀਤ ਸਿੰਘ ਵਿਟੀ, ਗੁਰਦੇਵ ਸਿੰਘ ਭਾਟੀਆ, ਗੁਰਦੀਪ ਸਿੰਘ, ਰਾਜਵੰਤ ਸਿੰਘ ਸੁੱਖਾ, ਗੁਰਦੀਪ ਸਿੰਘ ਪੋਪਲੀ ਆਦਿ ਨੇ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਸ੍ਰੀ ਕਰਤਾਰ ਪੁਰ ਸਾਹਿਬ ਜੀ ਦਾ ਲਾਂਘਾ ਖੋਲ੍ਹਣ ਵਿਚ ਦੇਰੀ ਕਿਉਂ ਕੀਤੀ ਜਾ ਰਹੀ ਹੈ। ਸਿੱਖ ਗੁਰੂ ਘਰਾਂ ਤੋਂ ਦੂਰੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਕਿ ਬਿਨਾਂ ਕਿਸੇ ਦੇਰੀ ਤੋਂ ਇਹ ਲਾਂਘਾ ਖੋਲ੍ਹਿਆ ਜਾਵੇ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ, ਹਰਿਆਣਾ ਕਮੇਟੀ ਅਤੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕੀਤੀ ਕਿ ਇਸ ਮਸਲੇ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਉਠਾਉਣ ਇਸ ਮੌਕੇ ਅਮਰਜੀਤ ਸਿੰਘ, ਇੰਦਰਪ੍ਰੀਤ ਸਿੰਘ, ਪ੍ਰੋਫ਼ੈਸਰ ਸੁਖਜੀਤ ਸਿੰਘ, ਜਗਦੀਪ ਸਿੰਘ, ਪਰਦੀਪ ਸਿੰਘ ਵਿੱਕੀ, ਐਡਵੋਕੇਟ ਸੰਦੀਪ, ਕੰਵਰ ਸਿੰਘ ਛਾਬੜਾ, ਸਾਹਿਲ ਭਾਟੀਆ, ਸੰਦੀਪ ਸਿੰਘ ਫੁੱਲ, ਅਮਨਦੀਪ ਸਿੰਘ ਬੱਗਾ ਆਦਿ ਹਾਜ਼ਰ ਸਨ।