ਏਕਮ ਪਬਲਿਕ ਸਕੂਲ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ
ਏਕਮ ਪਬਲਿਕ ਸਕੂਲ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ
Publish Date: Wed, 08 Apr 2026 09:13 PM (IST)
Updated Date: Wed, 08 Apr 2026 09:14 PM (IST)
ਸੁਰਿੰਦਰ ਛਾਬੜਾ, ਪੰਜਾਬੀ ਜਾਗਰਣ, ਮਹਿਤਪੁਰ : ਏਕਮ ਪਬਲਿਕ ਸਕੂਲ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਜਾਣਕਾਰੀ ਸਕੂਲ ਡਾਇਰੈਕਟਰ ਨਿਰਮਲ ਸਿੰਘ ਥਿੰਦ ਤੇ ਪ੍ਰਿੰਸੀਪਲ ਅਮਨਦੀਪ ਕੌਰ ਵੱਲੋਂ ਸਾਂਝੇ ਤੌਰ ’ਤੇ ਦਿੱਤੀ ਗਈ। ਸਕੂਲ ’ਚ ਹਰ ਨਵੇਂ ਸੈਸ਼ਨ ਦੀ ਸ਼ੁਰੂਆਤ ਅਕਾਲ ਪੁਰਖ ਦਾ ਧਿਆਨ ਕਰਕੇ ਹੀ ਕੀਤੀ ਜਾਂਦੀ ਹੈ। ਇਸ ਮੌਕੇ ਗੁਰੂ ਮਹਾਰਾਜ ਦੀ ਹਜ਼ੂਰੀ ’ਚ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਪੇਸ਼ ਕੀਤਾ ਗਿਆ। ਅਖੀਰ ’ਚ ਸਰਬੱਤ ਦੇ ਭਲੇ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸਮੂਹ ਅਧਿਆਪਕ ਸਟਾਫ, ਟਰਾਂਸਪੋਰਟ ਸਟਾਫ਼ ਤੇ ਹੋਰ ਮੁਲਾਜ਼ਮ ਹਾਜ਼ਰ ਸਨ।