ਸੇਂਟ ਮਨੂੰਜ਼ ਕਾਨਵੈਂਟ ਸਕੂਲ ’ਚ ਇਨਾਮ ਵੰਡ ਸਮਾਗਮ 8 ਨੂੰ
ਸੇਂਟ ਮਨੂੰਜ਼ ਕਾਨਵੈਂਟ ਸਕੂਲ ਸਲਾਨਾ ਇਨਾਮ ਵੰਡ ਸਮਾਰੋਹ 8 ਨੂੰ
Publish Date: Thu, 04 Dec 2025 10:27 PM (IST)
Updated Date: Fri, 05 Dec 2025 08:15 PM (IST)

- ਡੀਸੀ ਜਲੰਧਰ, ਵਿਧਾਇਕ ਸ਼ੇਰੋਵਾਲੀਆ, ਪੰਡੋਰੀ, ਕੋਹਾੜ, ਥਿੰਦ, ਚੱਠਾ ਤੇ ਗੁਪਤਾ ਕਰਨਗੇ ਸ਼ਿਰਕਤ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਸ਼ਾਹਕੋਟ : ਸੇਂਟ ਮਨੂੰਜ਼ ਕਾਨਵੈਂਟ ਸਕੂਲ ਵਿਖੇ 8 ਦਸੰਬਰ ਨੂੰ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਜੈਨ, ਜਨਰਲ ਸਕੱਤਰ ਸੁਲਕਸ਼ਨ ਜਿੰਦਲ, ਵਿੱਤ ਸਕੱਤਰ ਚੰਦਰ ਮੋਹਨ, ਮੈਨੇਜਰ ਗੁਰਮੀਤ ਸਿੰਘ ਬਜਾਜ ਨੇ ਦੱਸਿਆ ਕਿ ਸਮਾਗਮ ਵਿਚ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦੋਂਕਿ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਕੋਹੜ ਵੀ ਆਪਣੀ ਹਾਜ਼ਰੀ ਨਾਲ ਸਮਾਗਮ ਦੀ ਸ਼ੋਭਾ ਵਧਾਉਣਗੇ। ਵਿਸ਼ੇਸ਼ ਮਹਿਮਾਨਾਂ ਦੀ ਸੂਚੀ ਵਿੱਚ ਗੁਲਜ਼ਾਰ ਸਿੰਘ ਥਿੰਦ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ, ਬਲਵਿੰਦਰ ਸਿੰਘ ਚੱਠਾ ਯੂਕੇ ਤੇ ਰਾਜੇਸ਼ ਗੁਪਤਾ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸ਼ਾਹਕੋਟ ਖੇਤਰ ਵਿੱਚ ਖੇਡ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣ ਦੇ ਉਦੇਸ਼ ਨਾਲ, ਆਧੁਨਿਕ ਮਲਟੀ-ਸਪੋਰਟਸ ਗਰਾਊਂਡ-ਕਮ-ਸਟੇਡੀਅਮ ਦਾ ਜਲਦੀ ਨਿਰਮਾਣ ਸ਼ੁਰੂ ਕਰਵਾਇਆ ਜਾ ਰਿਹਾ ਹੈ। ਇਹ ਸਟੇਡੀਅਮ ਨਾ ਸਿਰਫ਼ ਸਕੂਲੀ ਵਿਦਿਆਰਥੀਆਂ ਲਈ ਸਗੋਂ ਸਮੁੱਚੇ ਇਲਾਕੇ ਦੇ ਨੌਜਵਾਨ ਖਿਡਾਰੀਆਂ ਲਈ ਖੇਡ ਸਹੂਲਤਾਂ ਪ੍ਰਦਾਨ ਕਰੇਗਾ। ਇਸ ਮੌਕੇ ਪ੍ਰਿੰਸੀਪਲ ਰਿਤੂ ਪਾਠਕ ਅਤੇ ਪ੍ਰਸ਼ਾਸਕ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਇਸ ਮਹੱਤਵਪੂਰਨ ਪ੍ਰਾਜੈਕਟ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹਨ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।