ਸੇਂਟ ਮੈਨੂਜ਼ ਕਾਨਵੈਂਟ ਸਕੂਲ ਵੱਲੋਂ ਡੀਐੱਸਪੀ ਤੇ ਐੱਸਐੱਚਓ ਦਾ ਸਵਾਗਤ
ਸੈਂਟ ਮੈਨੂਜ਼ ਕਾਨਵੈਂਟ ਸਕੂਲ ਸ਼ਾਹਕੋਟ ਵੱਲੋਂ ਨਵੇਂ ਡੀਐੱਸਪੀ ਤੇ ਐੱਸਐੱਚਓ ਦਾ ਸਵਾਗਤ
Publish Date: Wed, 22 Apr 2026 07:20 PM (IST)
Updated Date: Wed, 22 Apr 2026 07:25 PM (IST)
ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਸੇਂਟ ਮੈਨੂਜ਼ ਕਾਨਵੈਂਟ ਸਕੂਲ, ਸ਼ਾਹਕੋਟ ਦੀ ਮੈਨੇਜਮੈਂਟ ਕਮੇਟੀ ਵੱਲੋਂ ਨਵੇਂ ਤਾਇਨਾਤ ਹੋਏ ਡੀਐੱਸਪੀ ਸ਼ਾਹਕੋਟ ਸਰਵਣ ਸਿੰਘ ਬੱਲ ਤੇ ਐੱਸਐੱਚਓ ਦਿਲਬਾਗ ਸਿੰਘ ਦਾ ਡੀਐੱਸਪੀ ਦਫ਼ਤਰ ਸ਼ਾਹਕੋਟ ’ਚ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਮੈਨੇਜਮੈਂਟ ਕਮੇਟੀ ਦੇ ਸਕੱਤਰ ਸੁਲਕਸ਼ਣ ਜਿੰਦਲ, ਪ੍ਰਿੰਸੀਪਲ ਰਿਤੂ ਪਾਠਕ ਤੇ ਐਡਮਿਨੀਸਟ੍ਰੇਟਰ ਪਰਦੀਪ ਕਾਲੀਆ ਨੇ ਸਾਂਝੇ ਤੌਰ ’ਤੇ ਗੁਲਦਸਤੇ ਭੇਟ ਕੀਤੇ। ਇਸ ਦੌਰਾਨ ਸਕੂਲ ਪ੍ਰਬੰਧਕਾਂ ਵੱਲੋਂ ਨਵੇਂ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਪ੍ਰਿੰਸੀਪਲ ਰਿਤੂ ਪਾਠਕ ਨੇ ਕਿਹਾ ਕਿ ਪੁਲਿਸ ਵਿਭਾਗ ਤੇ ਸਿੱਖਿਆ ਸੰਸਥਾਵਾਂ ਵਿਚਕਾਰ ਸਹਿਯੋਗ ਸਮਾਜ ਦੇ ਵਿਕਾਸ ਲਈ ਬਹੁਤ ਜ਼ਰੂਰੀ ਹੈ। ਡੀਐੱਸਪੀ ਸਰਵਣ ਸਿੰਘ ਬੱਲ ਤੇ ਐੱਸਐੱਚਓ ਦਿਲਬਾਗ ਸਿੰਘ ਨੇ ਸਕੂਲ ਮੈਨੇਜਮੈਂਟ, ਸਟਾਫ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਤੇ ਭਰੋਸਾ ਦਿਵਾਇਆ ਕਿ ਉਹ ਇਲਾਕੇ ’ਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਹਨ। ਇਸ ਮੌਕੇ ਸਕੂਲ ਦਾ ਸਟਾਫ ਤੇ ਵਿਦਿਆਰਥੀ ਵੀ ਮੌਜੂਦ ਸਨ।