ਸੇਂਟ ਮਨੂੰਜ਼ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ

-ਸੇਂਟ ਮਨੂੰਜ਼ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਸੇਂਟ ਮਨੂੰਜ਼ ਕਾਨਵੈਂਟ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਹਲਕਾ ਸ਼ਾਹਕੋਟ ਦੇ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਮੁੱਖ ਮਹਿਮਾਨ ਜਦਕਿ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਦੀ ਪਤਨੀ ਚਰਨਜੀਤ ਕੌਰ ਪੰਡੋਰੀ ਅਤੇ ਐਡਵੋਕੇਟ ਸ਼ਿਵਕਰਨ ਸਿੰਘ ਸੰਧੂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਨਗਰ ਪੰਚਾਇਤ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ ਤੇ ਸੀਨੀਅਰ ਕਾਂਗਰਸੀ ਆਗੂ ਰਾਜੇਸ਼ ਗੁਪਤਾ ਨੇ ਸ਼ਮ੍ਹਾਂ ਰੋਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਸੇਂਟ ਮਨੂੰਜ਼ ਕਾਨਵੈਂਟ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਜੈਨ ਤੇ ਹੋਰਨਾਂ ਦੀ ਅਗਵਾਈ ’ਚ ਪਿਛਲੇ ਚਾਰ ਦਹਾਕਿਆਂ ਤੋਂ ਇਲਾਕੇ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰ ਰਿਹਾ ਹੈ। ਹੁਣ ਵਿਦਿਆਰਥੀਆਂ ਦਾ ਫਰਜ਼ ਹੈ ਕਿ ਸਖਤ ਮਿਹਨਤ ਨਾਲ ਵੱਡੇ ਅਫਸਰ ਬਣ ਕੇ ਸਕੂਲ, ਇਲਾਕੇ ਤੇ ਮਾਪਿਆਂ ਦਾ ਨਾਮ ਰੋਸ਼ਨ ਕਰਨ। ਚਰਨਜੀਤ ਕੌਰ ਪੰਡੋਰੀ ਤੇ ਪੀਏ ਪਰਬਤਪਾਲ ਸਿੰਘ ਨੇ ਕਿਹਾ ਕਿ ਸੇਂਟ ਮਨੂੰਜ਼ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਜਗ੍ਹਾ ਖਰੀਦੀ ਗਈ ਹੈ, ਉਹ ਸ਼ਲਾਘਾਯੋਗ ਹੈ। ਪੰਡੋਰੀ ਵੱਲੋਂ ਖੇਡ ਸਟੇਡੀਅਮ ਦੇ ਨਿਰਮਾਣ ਲਈ ਆਪਣੇ ਤਰਫੋਂ ਤੇ ‘ਆਪ’ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਐਡਵੋਕੇਟ ਸ਼ਿਵਕਰਨ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਨਾ ਸਿਰਫ਼ ਪੜ੍ਹਾਈ ‘ਤੇ ਧਿਆਨ ਕੇਂਦਰਿਤ ਕਰਨ, ਸਗੋਂ ਕਦਰਾਂ-ਕੀਮਤਾਂ ਅਤੇ ਸਵੈ-ਅਨੁਸ਼ਾਸਨ 'ਤੇ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਂਗਰਸੀ ਆਗੂ ਰਾਜੇਸ਼ ਗੁਪਤਾ ਵੱਲੋਂ ਸਟੇਡੀਅਮ ਲਈ 1 ਲੱਖ ਰੁਪਏ ਦਾ ਯੋਗਦਾਨ ਦਿੱਤਾ ਗਿਆ। ਪ੍ਰਿੰਸੀਪਲ ਰਿਤੂ ਪਾਠਕ ਨੇ ਸਾਲਾਨਾ ਰਿਪੋਰਟ ਪੇਸ਼ ਕੀਤੀ। ਵਿਦਿਆਰਥੀਆਂ ਵੱਲੋਂ ਪੰਜਾਬ, ਸਿੱਖ ਧਰਮ ਅਤੇ ਦੇਸ਼ ਭਗਤੀ ਨਾਲ ਸਬੰਧਤ ਪ੍ਰੋਗਰਾਮ ਪੇਸ਼ ਕੀਤਾ ਗਿਆ। ਅਖੀਰ ‘ਚ ਗਿੱਧਾ ਤੇ ਭੰਗੜਾ ਨੇ ਮਹਿਮਾਨਾਂ ਤੇ ਦਰਸ਼ਕਾਂ ਦਾ ਮਨ ਮੋਹ ਲਿਆ। ਸਕੱਤਰ ਸੁਲਕਸ਼ਨ ਜਿੰਦਲ ਨੇ ਸਮਾਰੋਹ ’ਚ ਪੁੱਜੇ ਮਹਿਮਾਨਾਂ ਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ। ਇਸ ਮੌਕੇ ਮਹਿਮਾਨਾਂ ਤੇ ਪ੍ਰਬੰਧਕ ਕਮੇਟੀ ਵੱਲੋਂ ਪੜ੍ਹਾਈ, ਖੇਡਾਂ ਤੇ ਹੋਰ ਗਤੀਵਿਧੀਆਂ ‘ਚੋਂ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸਨਮਾਨ ਭੇਟ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਰਾਮਾਨੁਜਨ ਹਾਊਸ ਦਾ ਓਵਰਆਲ ਟਰਾਫੀ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਕ ਪ੍ਰਦੀਪ ਕੁਮਾਰ, ਵਾਈਸ ਪ੍ਰਿੰਸੀਪਲ ਹਰਬਿੰਦਰ ਕੌਰ ਹੇਅਰ, ਮੋਨਿਕਾ ਵਧਵਾ, ਅਰੋੜਾ ਮਹਾ ਸਭਾ ਦੇ ਪ੍ਰਧਾਨ ਪ੍ਰਵੀਨ ਗਰੋਵਰ ਐੱਮਸੀ, ਵਿੱਤ ਸਕੱਤਰ ਚੰਦਰ ਮੋਹਨ, ਮੈਨੇਜਰ ਗੁਰਮੀਤ ਸਿੰਘ ਬਜਾਜ, ਫਾਊਂਡਰ ਮੈਂਬਰ ਪ੍ਰੋ. ਗੁਰਦੇਵ ਸਹਾਏ, ਤਰਸੇਮ ਅਗਰਵਾਲ, ਬੈਜ ਨਾਥ ਅਗਰਵਾਲ, ਵਿਨੋਦ ਬਾਂਸਲ, ਉੱਪ ਪ੍ਰਧਾਨ ਸੁਰਿੰਦਰ ਸੋਬਤੀ, ਕਮਲ ਜੈਨ, ਉਪਿੰਦਰ ਸਿੰਘ ਬਜਾਜ, ਅੰਕਿਤ ਅਗਰਵਾਲ, ਮੋਹਿਤ ਜਿੰਦਲ, ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ, ਸਾਬਕਾ ਚੇਅਰਮੈਨ ਯਸ਼ਪਾਲ ਗੁਪਤਾ, ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਪਵਨ ਪੁਰੀ, ਪ੍ਰਧਾਨ ਤਰਲੋਕ ਸਿੰਘ ਰੂਪਰਾ, ਸੀਨੀਅਰ ਕਾਂਗਰਸੀ ਆਗੂ ਟਿੰਪੀ ਕੁਮਰਾ, ‘ਆਪ’ ਸ਼ਹਿਰੀ ਪ੍ਰਧਾਨ ਮਨੋਜ ਅਰੋੜਾ, ਪਰਮਜੀਤ ਕੌਰ ਬਜਾਜ ਐੱਮਸੀ, ਸੋਨੂੰ ਮਿੱਤਲ, ਪੰਕਜ ਸਰੀਨ, ਕੁਲਦੀਪ ਸਿੰਘ ਦੀਦ, ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਰੂਪ ਲਾਲ ਸ਼ਰਮਾ, ਬਲਜਿੰਦਰ ਸਿੰਘ ਖਿੰਡਾ, ਸੰਨੀ ਪੁਰੀ, ਅਸ਼ੋਕ ਕੁਮਾਰ ਸਮੇਤ ਵੱਡੀ ਗਿਣਤੀ ‘ਚ ਬੱਚਿਆਂ ਦੇ ਮਾਪੇ ਹਾਜ਼ਰ ਸਨ।