- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੇਂਟ ਮਨੂੰਜ਼ ਸਕੂਲ ਦਾ ਬਾਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਸੀਬੀਐੱਸਈ ਵੱਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜੇ ਵਿਚ ਸੇਂਟ ਮਨੂੰਜ਼ ਕਾਨਵੈਂਟ ਸਕੂਲ ਸ਼ਾਹਕੋਟ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਰਿਤੂ ਪਾਠਕ ਨੇ ਦੱਸਿਆ ਕਿ ਵਿਦਿਆਰਥਣ ਈਸ਼ਿਕਾ ਗੁਪਤਾ ਨੇ ਇਕਨਾਮਿਕਸ ਵਿਚ 96, ਅਕਾਊਂਟੈਂਸੀ ਵਿਚ 95 ਅਤੇ ਪੰਜਾਬੀ ਵਿਚ 91 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਸ਼ਰਨਜੀਤ ਕੌਰ ਨੇ ਬਿਜ਼ਨਸ ਸਟੱਡੀਜ਼ ਵਿਚ 95, ਪੰਜਾਬੀ ਵਿਚ 94 ਅਤੇ ਬੈਂਕਿੰਗ ਵਿਚ 89 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ। ਕੰਚਨ ਨੇ ਪੰਜਾਬੀ ਵਿਚ 96 ਅਤੇ ਅੰਗਰੇਜ਼ੀ ਵਿਚ 91 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਆਪਣੇ ਨਾਮ ਕੀਤਾ। ਇਸੇ ਤਰ੍ਹਾਂ ਜੈਸਮੀਨ ਨੇ ਪੰਜਾਬੀ ਵਿਚ 96 ਅਤੇ ਬਿਜ਼ਨਸ ਸਟੱਡੀਜ਼ ਵਿਚ 93 ਅੰਕ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਜਾਹਨਵੀ ਗੁਪਤਾ ਨੇ ਇਨਫੋਰਮੇਸ਼ਨ ਟੈਕਨੋਲੋਜੀ (ਆਈ.ਟੀ) ਵਿਸ਼ੇ ਵਿਚੋਂ 96 ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਜੈਨ, ਸਕੱਤਰ ਸੁਲਕਸ਼ਨ ਜਿੰਦਲ, ਪ੍ਰਿੰਸੀਪਲ ਰਿਤੂ ਪਾਠਕ, ਪ੍ਰਸ਼ਾਸਕ ਪ੍ਰਦੀਪ ਕੁਮਾਰ ਅਤੇ ਵਾਈਸ ਪ੍ਰਿੰਸੀਪਲ ਮੋਨਿਕਾ ਵਾਧਵਾ ਨੇ ਸਾਰੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਮਿਹਨਤੀ ਅਧਿਆਪਕਾਂ ਨੂੰ ਵਧਾਈ ਦਿੱਤੀ।