ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਸੇਂਟ ਸੋਲਜਰ ਇੰਟਰ ਕਾਲਜ ਫਰੈਂਡਸ ਕਲੋਨੀ ਵੱਲੋਂ ਪ੍ਰਰੀਖਿਆ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦੇਣ ਦੇ ਮੰਤਵ ਨਾਲ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਗਰੱੁਪ ਦੀ ਵਾਈਸ ਚੇਅਰਪਰਸਨ ਸੰਗੀਤਾ ਚੋਪੜਾ ਵਿਸ਼ੇਸ਼ ਰੂਪ ਨਾਲ ਮੌਜੂਦ ਹੋਈ। ਜਿਨ੍ਹਾਂ ਦਾ ਸਵਾਗਤ ਪਿ੍ਰੰਸੀਪਲ ਮਨਗਿੰਦਰ ਸਿੰਘ ਅਤੇ ਸਟਾਫ ਵੱਲੋਂ ਕੀਤਾ ਗਿਆ। ਇਸ ਮੌਕੇ ਸਾਰੇ ਵਿਦਿਆਰਥੀ ਅਤੇ ਸਟਾਫ ਮੈਂਬਰ ਮੌਜੂਦ ਹੋਏ। ਸਾਰਿਆਂ ਨੇ ਮਿਲ ਕੇ ਪਾਠ ਦਾ ਉਚਾਰਣ ਕੀਤਾ ਅਤੇ ਗੁਰੂ ਸਾਹਿਬ ਵੱਲੋਂ ਦਿਖਾਏ ਨੇਕ ਰਸਤੇ 'ਤੇ ਚਲਣ ਦਾ ਪ੍ਰਣ ਲਿਆ। ਇਸ ਤੋਂ ਇਲਾਵਾ ਗੁਰੂ ਦਾ ਲੰਗਰ ਤਿਆਰ ਕਰ ਸਭ ਨੂੰ ਖੁਆਇਆ ਗਿਆ। ਵਿਦਿਆਰਥੀਆਂ ਦੇ ਉਜਵਲ ਭਵਿੱਖ, ਸੰਸਥਾ ਦੀ ਉੱਨਤੀ ਲਈ ਅਰਦਾਸ ਕੀਤੀ ਗਈ। ਵਾਈਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਸਾਰੇ ਵਿਦਿਆਰਥੀਆਂ ਨੂੰ ਪ੍ਰਰੀਖਿਆ ਲਈ ਸ਼ੁਭ ਕਾਮਨਾਵਾਂ ਦਿੰਦੇ ਹੋਏ ਪ੍ਰਰੀਖਿਆ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਤਿਆਰੀ ਕਰ ਚੰਗੇ ਅੰਕਾਂ ਨਾਲ ਪਾਸ ਹੋਣ ਨੂੰ ਕਿਹਾ।