ਸਟੇਟ ਪਬਲਿਕ ਸਕੂਲ ’ਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ,
Publish Date: Sat, 11 Apr 2026 07:25 PM (IST)
Updated Date: Sun, 12 Apr 2026 04:09 AM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਤੇ ਸਕੂਲ ਦੀ ਚੜ੍ਹਦੀ ਕਲਾ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਗੁਰੂ ਨਾਨਕ ਨਿਵਾਸ ਮੁਹੱਲਾ ਅਜ਼ਾਦ ਨਗਰ ਦੇ ਗ੍ਰੰਥੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਜਾਪ ਕੀਤੇ ਗਏ। ਇਸ ਮੌਕੇ ਪ੍ਰਧਾਨ ਡਾ. ਨਰੋਤਮ ਸਿੰਘ, ਵਾਈਸ ਪ੍ਰਧਾਨ ਡਾ. ਗਗਨਦੀਪ ਕੌਰ, ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਸਮੇਤ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਹਾਜ਼ਰੀ ਭਰੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਵਿਦਿਆਰਥੀਆਂ ਨੇ ‘ਨਾਨਕ ਨਾਮ ਮਿਲੈ ਤਾ ਜੀਵਾ’, ‘ਕਰਿ ਕਿਰਪਾ ਤੇਰੇ ਗੁਣ ਗਾਵਾਂ’ ਤੇ ‘ਕੋਈ ਬੋਲੇ ਰਾਮ ਰਾਮ ਕੋਈ ਖੁਦਾਇ’ ਸ਼ਬਦਾਂ ਦਾ ਗਾਇਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਨਾਲ ਹੀ ਆਨੰਦ ਸਾਹਿਬ ਦਾ ਪਾਠ ਵੀ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ, ਵਿਦਿਆਰਥੀ ਤੇ ਮਾਪੇ ਵੀ ਹਾਜ਼ਰ ਸਨ।