- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਮੇਰੀ ਰਸੋਈ ਯੋਜਨਾ’ ਤਹਿਤ ਕੈਬਨਿਟ ਮੰਤਰੀ ਵੱਲੋਂ ਵਾਰਡ ਨੰਬਰ 51 ਵਿੱਚ 210 ਰਾਸ਼ਨ ਕਿੱਟਾਂ ਦੀ ਵੰਡ

-ਕੈਬਨਿਟ ਮੰਤਰੀ ਨੇ ਵਾਰਡ-51 ’ਚ ਵੰਡੀਆਂ 210 ਰਾਸ਼ਨ ਕਿੱਟਾਂ
ਕੀਮਤੀ ਭਗਤ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਲੋਕ ਭਲਾਈ ਯੋਜਨਾ ‘ਮੇਰੀ ਰਸੋਈ ਯੋਜਨਾ’ ਤਹਿਤ ਜਲੰਧਰ ਵੈਸਟ ਦੇ ਵਾਰਡ ਨੰਬਰ 51 ਵਿੱਚ ਲੋੜਵੰਦ ਪਰਿਵਾਰਾਂ ਨੂੰ 210 ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਹ ਪ੍ਰੋਗਰਾਮ ਡੀਪੂ ਹੋਲਡਰ ਪ੍ਰਵੀਨ ਬਾਲਾ ਦੇ ਰਾਸ਼ਨ ਡੀਪੂ ’ਚ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ’ਚ ਲਾਭਪਾਤਰੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਮੇਰੀ ਰਸੋਈ ਯੋਜਨਾ’ ਦਾ ਮਕਸਦ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਤੱਕ ਜ਼ਰੂਰੀ ਖੁਰਾਕੀ ਸਮੱਗਰੀ ਪਹੁੰਚਾ ਕੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ। ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਲੋੜਵੰਦ ਵਿਅਕਤੀ ਭੋਜਨ ਅਤੇ ਰੋਜ਼ਾਨਾ ਦੀਆਂ ਲੋੜੀਂਦੀਆਂ ਵਸਤਾਂ ਲਈ ਪਰੇਸ਼ਾਨ ਨਾ ਹੋਵੇ। ਪ੍ਰੋਗਰਾਮ ਦੀ ਦੇਖ-ਰੇਖ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸ਼ੋਭਾ ਭਗਤ, ਸੀਨੀਅਰ ਉਪ ਪ੍ਰਧਾਨ ਪ੍ਰਵੀਨ ਗੋਰੀਆ, ਜ਼ਿਲ੍ਹਾ ਜੁਆਇੰਟ ਸਕੱਤਰ ਪ੍ਰਵੀਨ ਬਾਲਾ, ਬਲਾਕ ਪ੍ਰਧਾਨ ਰਾਣੀ ਪੁਰੀ ਅਤੇ ਏਰੀਆ ਇੰਸਪੈਕਟਰ ਲਖਵਿੰਦਰ ਤੇਜੀ ਵੱਲੋਂ ਕੀਤੀ ਗਈ।
ਇਸ ਮੌਕੇ ਆਪ ਆਗੂ ਸੁਭਾਸ਼ ਗੋਰੀਆ, ਰਾਸ਼ਟਰੀ ਹਿੰਦੂ ਹੈਲਪਲਾਈਨ ਦੇ ਜ਼ਿਲ੍ਹਾ ਪ੍ਰਧਾਨ ਅਮਿਤ ਠਾਕੁਰ, ਰਿੰਕੂ ਭਗਤ, ਚੇਅਰਮੈਨ ਭੂਸ਼ਣ ਭਗਤ, ਸ਼ੁਭਮ ਸਵਾਲੀਆ, ਫਹੀਮ ਅਹਿਮਦ, ਆਸ਼ਾ ਡੋਗਰਾ, ਰੀਤਾ ਰਾਣੀ, ਲਲਿਤਾ ਲਾਡੋ, ਗੁਰਵਿੰਦਰ ਕੌਰ, ਕਿਰਣ ਬਾਲਾ, ਸਲਮਾ, ਸ਼ਬਨਮ, ਸੁਨੀਤਾ ਭਗਤ, ਗੁਰਦੀਪ ਸਿੰਘ ਪ੍ਰੋਗਰਾਮ ਵਿਚ ਸ਼ਾਮਲ ਹੋਏ ਮੰਤਰੀ ਮਹਿੰਦਰ ਭਗਤ ਨੇ ਡੀਪੂ ਹੋਲਡਰ ਪ੍ਰਵੀਨ ਬਾਲਾ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲਾਭਪਾਤਰੀਆਂ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਸਨ। ਰਾਸ਼ਨ ਕਿੱਟਾਂ ਦੀ ਵੰਡ ਤੋਂ ਪਹਿਲਾਂ ਲੋਕਾਂ ਨੂੰ ਬਹੁਤ ਵਧੀਆ ਢੰਗ ਨਾਲ ਕੁਰਸੀਆਂ ’ਤੇ ਬਿਠਾਇਆ ਗਿਆ ਤੇ ਭਿਆਨਕ ਗਰਮੀ ਨੂੰ ਦੇਖਦੇ ਹੋਏ ਪੀਣ ਵਾਲੇ ਪਾਣੀ ਦੀ ਵੀ ਉਚਿਤ ਵਿਵਸਥਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣੀਆਂ ਵੀ ਓਨੀ ਹੀ ਮਹੱਤਵਪੂਰਨ ਹੈ, ਜਿੰਨਾ ਕਿ ਮਦਦ ਕਰਨਾ। ਰਾਸ਼ਨ ਕਿੱਟਾਂ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਅਤੇ ਮੰਤਰੀ ਮਹਿੰਦਰ ਭਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਹਾਇਤਾ ਨਾਲ ਉਨ੍ਹਾਂ ਨੂੰ ਕਾਫੀ ਰਾਹਤ ਮਿਲੀ ਹੈ।