ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੀ ਇੰਟਰਨ ਡਾਕਟਰ ਪੰਪੋਸ਼ ਦੀ ਮੌਤ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਸ਼ਨਿਚਰਵਾਰ ਪੰਜਾਬ ਭਰ 'ਚ ਵਿਧਾਨ ਸਭਾ ਪੱਧਰ 'ਤੇ ਰੋਸ ਮੁਜ਼ਾਹਰੇ ਕੀਤੇ ਗਏ। ਇਸ ਦੌਰਾਨ ਕੈਂਡਲ ਮਾਰਚ ਕੱਢਦੇ ਹੋਏ ਡਾ. ਪੰਪੋਸ਼ ਦੇ ਪਰਿਵਾਰ ਨੂੰ ਇਨਸਾਫ ਦੇਣ ਤੇ ਦੋਸ਼ੀਆਂ ਦੀ ਗਿ੍ਫਤਾਰੀ ਦੀ ਮੰਗ ਕੀਤੀ ਗਈ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਸਪਾ ਦੇ ਪੰਜਾਬ ਤੇ ਚੰਡੀਗੜ੍ਹ ਇੰਚਾਰਜ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਡਾ. ਪੰਪੋਸ਼ ਦੀ ਮੌਤ ਲਈ ਸੂਬੇ ਦੀ ਆਪ ਸਰਕਾਰ ਜ਼ਿੰਮੇਵਾਰ ਹੈ। ਉੱਚ ਸਿੱਖਿਆ ਪ੍ਰਰਾਪਤ ਕਰਨ ਵਾਲੇ ਵਿਦਿਆਰਥੀਆਂ, ਖਾਸ ਤੌਰ 'ਤੇ ਦਲਿਤ, ਪੱਛੜੇ ਵਰਗਾਂ ਨਾਲ ਸਬੰਧਤ ਵਿਦਿਆਰਥੀਆਂ ਲਈ ਸੁਖਾਵਾਂ ਤੇ ਸੁਰੱਖਿਅਤ ਮਾਹੌਲ ਦੇਣ 'ਚ ਇਹ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਡਾ. ਕਰੀਮਪੁਰੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੀ ਇੰਟਰਨ ਡਾਕਟਰ ਪੰਪੋਸ਼ ਦੀ ਜਾਤੀ ਭੇਦਭਾਵ ਨੇ ਜਾਨ ਲੈ ਲਈ। ਡਾਕਟਰ ਪੰਪੋਸ਼ ਨੂੰ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣ ਕਾਰਨ ਜਾਤੀ ਤੌਰ 'ਤੇ ਟਾਰਚਰ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਇਸ ਮੌਤ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਪੁਲਿਸ ਤੁਰੰਤ ਗਿ੍ਫਤਾਰ ਕਰੇ। ਇਸ ਦੇ ਨਾਲ ਹੀ ਮੈਡੀਕਲ ਕਾਲਜ ਦੀ ਮੈਨੇਜਮੈਂਟ ਤੇ ਇੱਥੇ ਦੀ ਫੈਕਲਟੀ, ਜੋ ਘਟਨਾ ਲਈ ਜ਼ਿੰਮੇਵਾਰ ਹੈ, ਉਸਨੂੰ ਤੁਰੰਤ ਸਸਪੈਂਡ ਕੀਤਾ ਜਾਵੇ। ਡਾਕਟਰ ਪੰਪੋਸ਼ ਦੀ ਮੌਤ ਲਈ ਜਿਹੜੇ ਵਿਦਿਆਰਥੀ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਵੀ ਕਾਲਜ 'ਚੋਂ ਬਾਹਰ ਕੱਿਢਆ ਜਾਵੇ। ਬਸਪਾ ਦੇ ਪੰਜਾਬ, ਚੰਡੀਗੜ੍ਹ ਇੰਚਾਰਜ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਡਾਕਟਰ ਪੰਪੋਸ਼ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪਾਰਟੀ ਪਹਿਲੇ ਦਿਨ ਤੋਂ ਸੰਘਰਸ਼ ਕਰ ਰਹੀ ਹੈ ਤੇ ਅੱਗੇ ਵੀ ਇਨਸਾਫ ਦੀ ਇਸ ਲੜਾਈ 'ਚ ਪਰਿਵਾਰ ਦਾ ਡਟ ਕੇ ਸਾਥ ਦੇਵੇਗੀ।