ਮਹਿੰਦਰ ਰਾਮ ਫੁੱਗਲਾਣਾ, ਜਲੰਧਰ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸੂਬਾਈ ਕਨਵੈਨਸ਼ਨ ਦੇਸ਼ ਭਗਤ ਯਾਦਗਾਰ ਹਾਲ ਵਿਖੇ 24 ਮਈ ਨੂੰ ਕਰਵਾਈ ਜਾ ਰਹੀ ਹੈ। ਪੰਜਾਬ ਦੇ ਪ੍ਰਧਾਨ ਮਨਜਿੰਦਰ ਸਿੰਘ ਢੇਸੀ ਤੇ ਜਨਰਲ ਸਕੱਤਰ ਧਰਮਿੰਦਰ ਸਿੰਘ ਨੇ ਕਿਹਾ ਕਿ ਰਾਜ ਸਰਕਾਰਾਂ ਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸੀ ਵਿਦੇਸੀ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਸਿੱਖਿਆ ਨੂੰ ਦਿਨੋਂ ਦਿਨ ਮਹਿੰਗਾ ਕੀਤਾ ਜਾ ਰਿਹਾ ਹੈ। ਕੇਂਦਰ ਵੱਲੋਂ ਖੇਤੀਬਾੜੀ ਨਾਲ ਸਬੰਧਤ ਕਾਲੇ ਕਾਨੂੰਨਾਂ ਵਾਂਗ ਹੀ ਕਾਲੀ ਤੇ ਰੁਜ਼ਗਾਰ ਦੇ ਮੌਕੇ ਖੋਹਣ ਵਾਲੀ ਸਿੱਖਿਆ ਨੀਤੀ-2020 ਲਿਆਂਦੀ ਗਈ ਹੈ। ਅਜਿਹੀਆਂ ਮਾਰੂ ਨੀਤੀਆਂ ਖ਼ਿਲਾਫ਼ 24 ਮਈ ਦੀ ਸੂਬਾਈ ਕਨਵੈਨਸ਼ਨ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ ਤੇ ਸਮੁੱਚੇ ਪੰਜਾਬ ਵਿੱਚੋਂ ਨੌਜਵਾਨ ਵੱਡੀ ਗਿਣਤੀ ਵਿੱਚ ਸੂਬਾਈ ਕਨਵੈਨਸ਼ਨ ਵਿੱਚ ਸ਼ਾਮਲ ਹੋਣਗੇ।