ਡਾ. ਅੰਬੇਡਕਰ ਜੈਅੰਤੀ ਸਬੰਧੀ ਰਾਜ ਪੱਧਰੀ ਸਮਾਗਮ ਅੱਜ
ਅੰਬੇਡਕਰ ਜਯੰਤੀ ਮੌਕੇ ਆਦਮਪੁਰ ਵਿਖੇ ਰਾਜ ਪੱਧਰੀ ਸਮਾਗਮ, ਸੀਐੱਮ ਮਾਨ ਕਰਨਗੇ ਯੋਜਨਾ ਦੀ ਸ਼ੁਰੂਆਤ
Publish Date: Mon, 13 Apr 2026 09:02 PM (IST)
Updated Date: Mon, 13 Apr 2026 09:07 PM (IST)
ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ, ਆਦਮਪੁਰ : ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ 135ਵੀਂ ਜੈਅੰਤੀ ਮੌਕੇ 14 ਅਪ੍ਰੈਲ ਨੂੰ ਆਦਮਪੁਰ ਦੇ ਰਾਜਾ ਰਾਇਲ ਪੈਲੇਸ, ਪਿੰਡ ਉਦੇਸ਼ੀਆਂ ’ਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕਰਨਗੇ। ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਾਫ਼-ਸਫ਼ਾਈ, ਪਾਣੀ, ਬਿਜਲੀ, ਪਾਰਕਿੰਗ ਤੇ ਸੁਰੱਖਿਆ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਬਾਬਾ ਸਾਹਿਬ ਦੀ ਸੋਚ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ