ਸਟੇਟ ਪਬਲਿਕ ਸਕੂਲ ਸ਼ਾਹਕੋਟ ਦਾ ਦਸਵੀਂ ਦਾ ਨਤੀਜਾ ਰਿਹਾ 100 ਫੀਸਦੀ
ਸਟੇਟ ਪਬਲਿਕ ਸਕੂਲ ਸ਼ਾਹਕੋਟ ਦਾ ਦਸਵੀਂ ਦਾ ਨਤੀਜਾ ਰਿਹਾ 100 ਫੀਸਦੀ
Publish Date: Thu, 16 Apr 2026 08:24 PM (IST)
Updated Date: Thu, 16 Apr 2026 08:27 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸੀਬੀਐੱਸਈ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ’ਚ ਸਟੇਟ ਪਬਲਿਕ ਸਕੂਲ ਸ਼ਾਹਕੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 100 ਫੀਸਦੀ ਨਤੀਜਾ ਦਰਜ ਕੀਤਾ ਹੈ। ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਨਕਸ਼ਦੀਪ ਕੌਰ ਨੇ 92 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਸ ਨੇ ਪੰਜਾਬੀ ਵਿਚ 98, ਅੰਗਰੇਜ਼ੀ ਵਿਚ 93, ਸਮਾਜਿਕ ਵਿਗਿਆਨ ਵਿਚ 90 ਅਤੇ ਇਨਫਰਮੇਸ਼ਨ ਟੈਕਨਾਲੋਜੀ ਵਿਚ 93 ਅੰਕ ਪ੍ਰਾਪਤ ਕੀਤੇ। ਇਸੇ ਤਰ੍ਹਾਂ ਏਕਰੂਪ ਸਿੰਘ ਨੇ 91.4 ਪ੍ਰਤੀਸ਼ਤ ਅੰਕਾਂ ਨਾਲ ਸਕੂਲ ਵਿੱਚ ਦੂਜਾ ਸਥਾਨ ਹਾਸਲ ਕੀਤਾ। ਉਸ ਨੇ ਪੰਜਾਬੀ ਵਿਚ 94, ਗਣਿਤ ਵਿਚ 88, ਸਾਇੰਸ ਵਿਚ 89, ਸਮਾਜਿਕ ਵਿਗਿਆਨ ਵਿਚ 95 ਅਤੇ ਇਨਫਰਮੇਸ਼ਨ ਟੈਕਨਾਲੋਜੀ ਵਿਚ 91 ਅੰਕ ਪ੍ਰਾਪਤ ਕੀਤੇ ਜਦਕਿ ਕਿਰਨਦੀਪ ਕੌਰ ਨੇ 90 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਉਸ ਨੇ ਪੰਜਾਬੀ ਵਿਚ 90, ਅੰਗਰੇਜ਼ੀ ਵਿਚ 88, ਸਮਾਜਿਕ ਵਿਗਿਆਨ ਵਿੱਚ 93 ਅਤੇ ਇਨਫਰਮੇਸ਼ਨ ਟੈਕਨਾਲੋਜੀ ਵਿਚ 97 ਅੰਕ ਪ੍ਰਾਪਤ ਕੀਤੇ। ਇਸ ਦੇ ਨਾਲ ਹੀ ਸਕੂਲ ਦੇ ਬਾਕੀ ਵਿਦਿਆਰਥੀਆਂ ਦਾ ਪ੍ਰਦਰਸ਼ਨ ਵੀ ਬਹੁਤ ਸ਼ਲਾਘਾਯੋਗ ਰਿਹਾ। ਸਕੂਲ ਦੇ 8 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚ 95 ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕੀਤੇ। 23 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚ 90 ਪ੍ਰਤੀਸ਼ਤ ਤੋਂ ਉੱਪਰ ਅੰਕ ਲਏ। 9 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਉੱਪਰ ਅੰਕ ਹਾਸਲ ਕੀਤੇ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਪ੍ਰਧਾਨ ਡਾ. ਨਰੋਤਮ ਸਿੰਘ ਤੇ ਉਪ ਪ੍ਰਧਾਨ ਡਾ. ਗਗਨਦੀਪ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫ਼ਲਤਾ ਲਈ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।