- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸਟੇਟ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਖੇਡਾਂ ਵਤਨ ਪੰਜਾਬ ਦੀਆਂ 2026 ਦੇ ਤਹਿਤ 27 ਸਤੰਬਰ ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ। ਇਸ ਮੁਕਾਬਲੇ ਵਿੱਚ ਸਟੇਟ ਪਬਲਿਕ ਸਕੂਲ, ਸ਼ਾਹਕੋਟ ਦੇ ਵਿਦਿਆਰਥੀ ਦਾਨਿਸ਼ ਭੋਨਟ (ਅੰਡਰ-21) ਨੇ ਬੈਡਮਿੰਟਨ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰ 'ਤੇ ਸੋਨ ਤਗ਼ਮਾ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਫ਼ਾਈਨਲ ਮੁਕਾਬਲਾ ਹੰਸ ਰਾਜ ਸਟੇਡੀਅਮ ਵਿੱਚ ਖੇਡਿਆ ਗਿਆ, ਜਿਸ ’ਚ ਦਾਨਿਸ਼ ਨੇ ਆਪਣੇ ਵਿਰੋਧੀ ਅਨੀਸ਼ ਭਾਰਦਵਾਜ ਨੂੰ 15-12 ਨਾਲ ਹਰਾ ਕੇ ਫ਼ਾਈਨਲ ਵਿੱਚ ਜਿੱਤ ਦਰਜ ਕੀਤੀ। ਇਸ ਮੌਕੇ 'ਤੇ ਸਕੂਲ ਦੇ ਖੇਡ ਵਿਭਾਗ ਦੇ ਮੁਖੀ ਸ਼ੁਭ ਨੇ ਦੱਸਿਆ ਕਿ ਦਾਨਿਸ਼ ਨੇ ਇਸ ਟੂਰਨਾਮੈਂਟ ਤੋਂ ਪਹਿਲਾਂ ਸਟੇਟ ਪਬਲਿਕ ਸਕੂਲ ਸ਼ਾਹਕੋਟ ਦੀ ਬੈਡਮਿੰਟਨ ਟੀਮ ਵੱਲੋਂ ਖੇਡਦੇ ਹੋਏ ਪੰਜਾਬ ਖੇਡਾਂ ਵਿੱਚ ਅਤੇ ਸੀ.ਬੀ.ਐਸ.ਈ. ਕਲੱਸਟਰ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਦੇ ਹੋਏ ਤਗ਼ਮਾ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਸੀ। ਸਕੂਲ ਪ੍ਰਧਾਨ ਡਾ. ਨਰੋਤਮ ਸਿੰਘ, ਉਪ-ਪ੍ਰਧਾਨ ਡਾ. ਗਗਨਦੀਪ ਕੌਰ ਤੇ ਪ੍ਰਿੰਸੀਪਲ ਡਾ. ਕੰਵਰ ਨੀਲ ਕਮਲ ਨੇ ਦਾਨਿਸ਼ ਭੋਨਟ ਨੂੰ ਉਸ ਦੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਸਹਿਯੋਗੀ ਸਟਾਫ਼ ਦਾ ਧੰਨਵਾਦ ਕੀਤਾ।