ਸੁਦਾਮਾ ਵਿਹਾਰ 'ਚ 23 ਲੱਖ ਨਾਲ ਬਣਨਗੀਆਂ ਗਲੀਆਂ
ਸੁਦਾਮਾ ਵਿਹਾਰ 'ਚ 23 ਲੱਖ ਦੀ ਲਾਗਤ ਨਾਲ ਬਣਨਗੀਆਂ ਗਲੀਆਂ, ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਨੇ ਰੱਖਿਆ ਨੀਂਹ ਪੱਥਰ
Publish Date: Wed, 18 Mar 2026 09:14 PM (IST)
Updated Date: Wed, 18 Mar 2026 09:16 PM (IST)

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਹਲਕਾ ਜਲੰਧਰ ਕੈਂਟ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਵੱਲੋਂ ਬੁੱਧਵਾਰ ਵਾਰਡ ਨੰਬਰ 39 ਦੇ ਸੁਦਾਮਾ ਵਿਹਾਰ ਇਲਾਕੇ ’ਚ ਵਿਕਾਸ ਕਾਰਜਾਂ ਦਾ ਆਗਾਜ਼ ਕੀਤਾ ਗਿਆ। ਉਨ੍ਹਾਂ ਨੇ ਕਰੀਬ 23 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀਆਂ ਗਲੀਆਂ ਦੇ ਨਿਰਮਾਣ ਕਾਰਜ ਦਾ ਰਸਮੀਂ ਤੌਰ ਤੇ ਸ਼ੁੱਭ ਆਰੰਭ ਕੀਤਾ। ਇਸ ਦੌਰਾਨ ਸੰਬੋਧਨ ਕਰਦਿਆਂ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸੁਦਾਮਾ ਵਿਹਾਰ ਦੀਆਂ ਗਲੀਆਂ ਲੰਬੇ ਸਮੇਂ ਤੋਂ ਖਸਤਾ ਹਾਲਤ ’ਚ ਸਨ, ਜਿਸ ਕਾਰਨ ਬਜ਼ੁਰਗਾਂ, ਬੱਚਿਆਂ ਤੇ ਔਰਤਾਂ ਨੂੰ ਆਉਣ-ਜਾਣ ’ਚ ਭਾਰੀ ਦਿੱਕਤ ਹੁੰਦੀ ਸੀ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਜਿੱਥੇ ਲੋਕਾਂ ਨੂੰ ਚਿੱਕੜ ਤੇ ਗੰਦੇ ਪਾਣੀ ਤੋਂ ਨਿਜਾਤ ਮਿਲੇਗੀ, ਉੱਥੇ ਹੀ ਇਲਾਕੇ ਦੀ ਨੁਹਾਰ ਵੀ ਬਦਲੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਵਾਰਡ ’ਚ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਆਉਣ ਵਾਲੇ ਦਿਨਾਂ ਚ ਹੋਰ ਵੀ ਕਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਕੌਂਸਲਰ ਮਨਜੀਤ ਕੌਰ, ਲੱਕੀ ਦਾਦਰਾ ਸਮੇਤ ਵੱਡੀ ਗਿਣਤੀ ’ਚ ਮੁਹੱਲਾ ਵਾਸੀ ਹਾਜ਼ਰ ਸਨ। ਇਸ ਦੌਰਾਨ ਇਲਾਕਾ ਵਾਸੀਆਂ ਨੇ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਹਲਕਾ ਇੰਚਾਰਜ ਦਾ ਧੰਨਵਾਦ ਕੀਤਾ।