- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
12 ਦਸੰਬਰ ਦੀ ਦਿੱਲੀ ਦੀ ਮੁਲਾਜ਼ਮ ਰੈਲੀ ਸਰਕਾਰ ਦੀਆਂ ਚੂਲਾਂ ਹਿਲਾ ਦੇਵੇਗੀ - ਸੁਭਾਸ਼ ਲਾਂਬਾ

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ
ਜਲੰਧਰ ਵਿਖੇ ਕੁੱਲ ਹਿੰਦ ਸਰਕਾਰੀ ਮੁਲਾਜ਼ਮ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਸਾਥੀ ਸੁਭਾਸ਼ ਲਾਂਬਾ ਨੇ ਵਿਸ਼ਾਲ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ 12 ਦਸੰਬਰ ਦੀ ਦਿੱਲੀ ਰੈਲੀ ਕੇਂਦਰ ਦੀ ਸਰਕਾਰ ਤੇ ਰਾਜਾਂ ਦੀ ਸਰਕਾਰ ਦੀਆਂ ਚੂਲਾਂ ਹਿਲਾ ਦੇਵੇਗੀ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਕੌਮੀ ਪ੍ਰਧਾਨ ਸਾਥੀ ਸੁਭਾਸ਼ ਲਾਂਬਾ ਨੇ ਕਿਹਾ ਕਿ ਇਸ ਰੈਲੀ ਦਾ ਉਦੇਸ਼ ਕੇਂਦਰ ਤੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖਿਲਾਫ ਵਿਸ਼ਾਲ ਰੋਸ ਦਾ ਪ੍ਰਗਟਾਵਾ ਹੋਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰਾਂ ਨੇ 11 ਦਸੰਬਰ ਤੱਕ ਮੰਗਾਂ ਦੀ ਪੂਰਤੀ ਨਾ ਕੀਤੀ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਤੇ ਉਨ੍ਹਾਂ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਭਗਵੰਤ ਮਾਨ ਸਰਕਾਰ ਦੇ ਖਿਲਾਫ ਵਿੱਢੇ ਘੋਲ ਦੇ ਪੂਰਨ ਸਮਰਥਨ ਦਾ ਐਲਾਨ ਕੀਤਾ। ਇਸ ਉਪਰੰਤ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਸਾਥੀ ਸਤੀਸ਼ ਰਾਣਾ ਤੇ ਜਨਰਲ ਸਕੱਤਰ ਸਾਥੀ ਤੀਰਥ ਸਿੰਘ ਬਾਸੀ ਨੇ ਵੱਖ-ਵੱਖ ਸੰਬੋਧਨਾਂ ’ਚ ਐਲਾਨ ਕੀਤਾ ਕਿ ਪੰਜਾਬ ਤੋਂ ਫੈਡਰੇਸ਼ਨ ਨਾਲ ਸਬੰਧਤ ਕੋਈ 10 ਹਜ਼ਾਰ ਦੇ ਕਰੀਬ ਸਾਥੀ ਇਸ ਰੈਲੀ ’ਚ ਸ਼ਾਮਲ ਹੋਣਗੇ। ਫੈਡਰੇਸ਼ਨ ਦੇ ਸੂਬਾਈ ਆਗੂਆਂ ਗੁਰਦੀਪ ਸਿੰਘ ਬਾਜਵਾ, ਸੁਖਵਿੰਦਰ ਸਿੰਘ ਚਾਹਲ, ਕਰਮਜੀਤ ਸਿੰਘ ਬੀਹਲਾ ਤੇ ਮੱਖਣ ਸਿੰਘ ਵਾਹਦਪੁਰੀ ਨੇ ਕਿਹਾ ਕਿ ਦਿੱਲੀ ਦੀ ਰੈਲੀ ’ਚ ਮੋਦੀ ਸਰਕਾਰ ਤੇ ਭਗਵੰਤ ਮਾਨ ਦੀ ਸਰਕਾਰ ਖਿਲਾਫ ਪੰਜਾਬ ਦੇ ਮੁਲਾਜ਼ਮ ਤਾਕਤ ਦੋਵਾਂ ਸਰਕਾਰਾਂ ਨੂੰ ਦਿਖਾਉਣਗੇ। ਇਸ ਮੌਕੇ ਜੰਗਲਾਤ ਵਰਕਰਜ ਯੂਨੀਅਨ ਦੇ ਸੂਬਾਈ ਪ੍ਰਧਾਨ ਅਮਰੀਕ ਸਿੰਘ, ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਦੀ ਪ੍ਰਧਾਨ ਹਰਮਨਦੀਪ ਕੌਰ ਗਿੱਲ, ਆਸ਼ਾ ਵਰਕਰ ਤੇ ਫੈਸੀ ਲਿਟਰੇਟਰ ਯੂਨੀਅਨ ਦੀ ਪ੍ਰਧਾਨ ਰਾਣੋ ਖੇੜੀ ਗਿਲਾਂ, ਮਿੱਡ ਡੇ ਮੀਲ ਵਰਕਰ ਯੂਨੀਅਨ ਦੀ ਪ੍ਰਧਾਨ ਬਿਮਲਾ ਰਾਣੀ ਤੇ ਇਸਤਰੀ ਤਾਲਮੇਲ ਕਮੇਟੀ ਦੀ ਜਨਰਲ ਸਕੱਤਰ ਗੁਰਪ੍ਰੀਤ ਕੌਰ ਨੇ ਵੱਖ-ਵੱਖ ਸੰਬੋਧਨਾਂ ’ਚ ਐਲਾਨ ਕੀਤਾ ਕਿ ਪੰਜਾਬ ਦੀਆਂ ਹਜ਼ਾਰਾਂ ਔਰਤਾਂ ਕਾਫਲਿਆਂ ਦੇ ਰੂਪ ’ਚ ਸ਼ਾਮਲ ਹੋਣਗੀਆਂ। ਡੀਸੀ ਦਫਤਰ ਕਰਮਚਾਰੀ ਯੂਨੀਅਨ ਬਰਨਾਲਾ ਦੇ ਪ੍ਰਧਾਨ ਨਿਰਮਲ ਸਿੰਘ ਚਾਨੇ ਪੀਐੱਸਐੱਮਐੱਸਯੂ ਦੇ ਆਗੂ ਸਾਥੀ ਰਵਿੰਦਰ ਸ਼ਰਮਾ, ਦਰਸ਼ਨ ਸਿੰਘ ਬੇਲੁਮਾਜਰਾ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਸਾਥੀ ਸੁਰਿੰਦਰ ਸ਼ਰਮਾ, ਫੈਡਰੇਸ਼ਨ ਜਿਲਾ ਬਰਨਾਲਾ ਦੇ ਪ੍ਰਧਾਨ ਦਰਸ਼ਨ ਚੀਮਾ, ਸਟੇਟ ਆਗੂ ਅਨਿਲ ਕੁਮਾਰ, ਗੌਰਮਿੰਟ ਟੀਚਰ ਯੂਨੀਅਨ ਦੇ ਹਰਿੰਦਰ ਮੱਲੀਆਂ, ਤਾਰ ਸਿੰਘ ਗਿੱਲ, ਅਜਿੰਦਰਪਾਲ ਸਿੰਘ, ਬਲਵਿੰਦਰ ਸਿੰਘ, ਹਰਪਾਲ ਸਿੰਘ ਸਹੋਰ, ਵਿਵੇਕ ਚੀਮਾ, ਗੁਰਪ੍ਰੀਤ ਮਾਨ, ਰਸ਼ਪਾਲ ਸਿੰਘ ਠੀਕਰੀਵਾਲਾ, ਸੰਦੀਪ ਪੱਤੀ, ਕਮਲਜੀਤ ਕੌਰ ਮਹਿਤਾ, ਈਸ਼ਰ ਸਿੰਘ, ਦਰਸ਼ਨ ਸਿੰਘ ਪੰਡੋਰੀ, ਸੁਖਦੇਵ ਸਿੰਘ ਚੰਗਾਲੀਵਾਲਾ ਨੇ ਵੀ ਸੰਬੋਧਨ ਕੀਤਾ।