- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦਾ ਮਾਹੌਲ ਵਿਗਾੜਨ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ : ਯਜਿਤ ਹੁਰੀਆ

ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਭਾਜਪਾ ਸਪੋਰਟਸ ਸੈੱਲ ਪੰਜਾਬ ਪ੍ਰਦੇਸ਼ ਦੇ ਸਾਬਕਾ ਮਹਾਮੰਤਰੀ ਯਜਿਤ ਹੁਰੀਆ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ’ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਅਜਿਹੀਆਂ ਘਟਨਾਵਾਂ ਦਾ ਸਾਹਮਣੇ ਆਉਣਾ ਬੇਹੱਦ ਚਿੰਤਾਜਨਕ ਹੈ। ਪੰਜਾਬ ਵਿੱਚ ਕੁਝ ਸ਼ਰਾਰਤੀ ਅਨਸਰ ਸਮਾਜਿਕ ਭਾਈਚਾਰੇ ਅਤੇ ਆਪਸੀ ਸਦਭਾਵਨਾ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸਰਕਾਰ ਅਤੇ ਪ੍ਰਸ਼ਾਸਨ ਨੂੰ ਅਜਿਹੇ ਮਾਮਲਿਆਂ ਵਿੱਚ ਸਿਰਫ਼ ਜਾਂਚ ਤੱਕ ਸੀਮਿਤ ਨਾ ਰਹਿ ਕੇ ਦੋਸ਼ੀਆਂ ਦੀ ਪਛਾਣ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ। ਬਾੜੀਆਂ ਕਲਾਂ ’ਚ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨਾਲ ਹੋਈ ਕਥਿਤ ਝੜਪ ਤੇ ਹਮਲੇ ਦੀ ਵੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਤੇ ਵਿਜੈ ਸਾਂਪਲਾ ’ਤੇ ਕਥਿਤ ਹਮਲਾ ਕਰਨ ਵਾਲਿਆਂ ਖ਼ਿਲਾਫ਼ ਪਰਚਾ ਦਰਜ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।