- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਦੀ ਨਿਗਰਾਨੀ ਹੇਠ 15 ਸੰਵੇਦਨਸ਼ੀਲ ਇਲਾਕੇ ਕਾਸੋ ਮੁਹਿੰਮ ਤਹਿਤ ਸਖ਼ਤ ਚੈਕਿੰਗ

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ ਜਲੰਧਰ ਦਿਹਾਤੀ ਪੁਲਿਸ ਨੇ ਜ਼ਿਲ੍ਹੇ ਭਰ ’ਚ ਨਸ਼ਾ ਤਸਕਰਾਂ ਵਿਰੁੱਧ ਇਕ ਵਿਸ਼ੇਸ਼ ‘ਘੇਰਾਬੰਦੀ ਤੇ ਤਲਾਸ਼ੀ ਮੁਹਿੰਮ’ ਚਲਾਈ। ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ, ਪੁਲਿਸ ਟੀਮਾਂ ਨੇ ਵੱਖ-ਵੱਖ ਸ਼ੱਕੀ ਥਾਵਾਂ 'ਤੇ ਛਾਪੇਮਾਰੀ ਕੀਤੀ ਤੇ ਨਸ਼ੀਲੇ ਪਦਾਰਥਾਂ ਦੀ ਖਰੀਦ, ਵਿਕਰੀ ਤੇ ਸਪਲਾਈ ਨਾਲ ਜੁੜੇ ਵਿਅਕਤੀਆਂ ਤੇ ਗਤੀਵਿਧੀਆਂ ਦੀ ਜਾਂਚ ਕੀਤੀ। ਇਹ ਮੁਹਿੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਗਈ। ਇਸ ਮੁਹਿੰਮ ਦੌਰਾਨ ਐੱਸਪੀ ਜਾਂਚ ਵਿਨੀਤ ਅਹਲਾਵਤ, ਐੱਸਪੀ ਸਥਾਨਕ ਤੇਜਬੀਰ ਸਿੰਘ ਹੁੰਦਲ ਤੇ ਐੱਸਪੀ ਪੀਬੀਆਈ/ਆਪਰੇਸ਼ਨਲ ਗੁਰਪ੍ਰੀਤ ਸਿੰਘ ਗਿੱਲ ਵੀ ਮੌਜੂਦ ਸਨ। ਮੁਹਿੰਮ ਦੌਰਾਨ ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਸ਼ਾਹਕੋਟ ਥਾਣੇ ਅਧੀਨ ਆਉਂਦੇ ਪਿੰਡ ਸੈਦਪੁਰ ਝਿਰੀ ਦਾ ਦੌਰਾ ਕੀਤਾ। ਉੱਥੇ ਪੁਲਿਸ ਮੁਲਾਜ਼ਮਾਂ ਤੇ ਪੰਚਾਇਤ ਮੈਂਬਰਾਂ ਨੇ ਮਿਲ ਕੇ ਇਕ ਅਜਿਹੀ ਜਗ੍ਹਾ ਨੂੰ ਸਾਫ਼ ਕੀਤਾ ਜੋ ਪਹਿਲਾਂ ਨਸ਼ੇ ਦੇ ਸੇਵਨ ਲਈ ਵਰਤੀ ਜਾਂਦੀ ਸੀ।
---------------------------------
15 ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਦੀ ਵਿਸ਼ੇਸ਼ ਨਿਗਰਾਨੀ
ਜਲੰਧਰ ਦਿਹਾਤੀ ਪੁਲਿਸ ਨੇ ਜ਼ਿਲ੍ਹੇ ਭਰ ’ਚ ਨਸ਼ਿਆਂ ਤੋਂ ਪ੍ਰਭਾਵਿਤ 15 'ਹੌਟਸਪੌਟਸ' ਦੀ ਪਛਾਣ ਕੀਤੀ ਹੈ। ਇਹ ਇਲਾਕੇ ਹੁਣ ਪੁਲਿਸ ਦੀ ਸਖ਼ਤ ਤੇ ਵਿਸ਼ੇਸ਼ ਨਿਗਰਾਨੀ ਹੇਠ ਹਨ। ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਤੱਕ ਹੀ ਸੀਮਤ ਨਹੀਂ ਹੈ। ਇਸ ਲਈ ਸਮਾਜ ਦੀ ਸ਼ਮੂਲੀਅਤ, ਲੋਕ ਜਾਗਰੂਕਤਾ ਤੇ ਨਸ਼ੇ ਦੀ ਆਦੀ ਲੋਕਾਂ ਲਈ ਇਲਾਜ ਤੇ ਮੁੜ-ਵਸੇਬਾ ਸੇਵਾਵਾਂ ਮੁਹੱਈਆ ਕਰਵਾਉਣ ਦੀ ਵੀ ਲੋੜ ਹੈ।