- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਦੇ ਕਤਲ ਦੀ ਸਖ਼ਤ ਨਿਖੇਧੀ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਅੰਮ੍ਰਿਤ ਬੀਰ ਸਿੰਘ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਗੁਰਸਿੱਖ ਨੌਜਵਾਨ ਪਰਵਿੰਦਰ ਸਿੰਘ ਦੇ ਕਤਲ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਮੰਦਭਾਗੀ ਘਟਨਾ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ’ਚ ਵਧ ਰਿਹਾ ਰੋਹ ਹੁਣ ਸੂਬਾ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ। ਉਨ੍ਹਾਂ ਕਿਹਾ ਕਿ ਬੇਕਸੂਰ ਲੋਕਾਂ ਦੀਆਂ ਜਾਨਾਂ ਦੀ ਰਾਖੀ ਕਰਨ ’ਚ ਨਾਕਾਮ ਰਹੀ ਸਰਕਾਰ ਪੰਜਾਬੀਆਂ ਦੇ ਮਨਾਂ ’ਚੋਂ ਆਪਣਾ ਭਰੋਸਾ ਗੁਆ ਚੁੱਕੀ ਹੈ। ਅੰਮ੍ਰਿਤ ਬੀਰ ਸਿੰਘ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਤੇ ਸਮਾਂਬੱਧ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਮਨ-ਕਾਨੂੰਨ, ਸੁਰੱਖਿਆ ਤੇ ਇਨਸਾਫ਼ ਚਾਹੁੰਦੇ ਹਨ ਪਰ ਮੌਜੂਦਾ ਹਾਲਾਤ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਰਹੇ ਹਨ।