- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਕਿਸਤਾਨ ’ਚ ਇਤਿਹਾਸਕ ਗੁਰਦੁਆਰਾ ਢਾਹੇ ਜਾਣ ’ਤੇ ਪ੍ਰਗਟਾਇਆ ਸਖ਼ਤ ਰੋਸ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਵਾਰਡ ਨੰਬਰ 50 ਦੇ ਕੌਂਸਲਰ ਮਨਜੀਤ ਸਿੰਘ ਟੀਟੂ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇਤਿਹਾਸਕ ਗੁਰਦੁਆਰਾ ਢਾਹੇ ਜਾਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਹ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਬਹੁਤ ਹੀ ਮੰਦਭਾਗੀ ਤੇ ਨਿੰਦਣਯੋਗ ਘਟਨਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪਾਕਿਸਤਾਨ ’ਚ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਤੇ ਹੁਣ ਇਤਿਹਾਸਕ ਗੁਰਦੁਆਰਿਆਂ ਨੂੰ ਢਾਹਿਆ ਜਾ ਰਿਹਾ ਹੈ। ਜੇ ਅਜਿਹੀਆਂ ਘਟਨਾਵਾਂ ਨੂੰ ਸਮੇਂ ਸਿਰ ਨਾ ਰੋਕਿਆ ਗਿਆ ਤਾਂ ਇਹ ਰੁਝਾਨ ਹੋਰ ਵੱਧ ਸਕਦਾ ਹੈ, ਜੋ ਧਾਰਮਿਕ ਸਹਿਣਸ਼ੀਲਤਾ ਤੇ ਵਿਰਾਸਤ ਲਈ ਗੰਭੀਰ ਖ਼ਤਰਾ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ’ਚ ਸਖ਼ਤ ਕੂਟਨੀਤਿਕ ਦਖ਼ਲ ਦੇ ਕੇ ਪਾਕਿਸਤਾਨ ਸਰਕਾਰ ਅੱਗੇ ਇਹ ਮੁੱਦਾ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ। ਇਤਿਹਾਸਕ ਗੁਰਦੁਆਰਿਆਂ ਸਮੇਤ ਸਾਰੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।